ਸ੍ਰੀ ਮੁਕਤਸਰ ਸਾਹਿਬ, 1 ਜੂਨ (ਸੁਖਪਾਲ ਸਿੰਘ ਢਿੱਲੋਂ)- ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਭਾ ਦੇ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਦੀ ਪ੍ਰਧਾਨਗੀ ਹੇਠ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਹੋਈ, ਜਿਸ 'ਚ ਸਭਾ ਦੇ ਸਕੱਤਰ ਸੁਦਰਸ਼ਨ ਸਿੰਘ ਤੱਗੜ, ਖ਼ਜ਼ਾਨਚੀ ਦਰਸ਼ਨ ਸਿੰਘ ਮੱਲਣ, ਦਰਬਾਰ ਕਮੇਟੀ ਦੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਪੱਪਾ, ਸੀਨੀਅਰ ਮੀਤ ਪ੍ਰਧਾਨ ਨੱਥਾ ਸਿੰਘ ਢਿੱਲੋਂ, ਮੀਤ ਪ੍ਰਧਾਨ ਰਛਪਾਲ ਸਿੰਘ ਟੀਟਾ, ਸਲਾਹਕਾਰ ਮਲਕੀਤ ਸਿੰਘ ਸਰਾਂ, ਦਫ਼ਤਰ ਇੰਚਾਰਜ ਸੁਖਮੰਦਰ ਸਿੰਘ ਬੇਦੀ, ਜਗਜੀਤ ਸਿੰਘ ਪੁਰਬਾ, ਰਜਿੰਦਰ ਸਿੰਘ ਭਾਰਤੀ, ਬਲਦੇਵ ਸਿੰਘ ਤੱਗੜ, ਤਰਸੇਮ ਸਿੰਘ ਤੱਗੜ ਤੋਂ ਇਲਾਵਾ ਕਮੇਟੀ ਮੈਂਬਰਾਂ ਨੇ ਭਾਗ ਲਿਆ | ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਸਭ ਨੂੰ ਜੀ ਆਇਆਂ ਆਖਿਆ ਅਤੇ ਸਮੇਂ-ਸਮੇਂ 'ਤੇ ਭਵਨ ਨਿਰਮਾਣ ਦੀ ਬਿਹਤਰੀ ਲਈ ਭਾਈਚਾਰੇ ਵਲੋਂ ਦਿੱਤੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ | ਮੀਟਿੰਗ ਦੌਰਾਨ 10ਵੀਂ ਅਤੇ 12ਵੀਂ ਵਿਚੋਂ 70 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਲਿਆ ਗਿਆ | ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸੰਬੰਧਿਤ ਟਾਂਕ ਕਸ਼ੱਤਰੀ ਭਾਈਚਾਰੇ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਵਿਦਿਆਰਥੀਆਂ 10ਵੀਂ ਤੇ 12ਵੀਂ ਵਿਚੋਂ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ |