ਸ੍ਰੀ ਮੁਕਤਸਰ ਸਾਹਿਬ, 1 ਜੂਨ (ਸੁਖਪਾਲ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟਾਈਆਂ ਅਤੇ ਉਨ੍ਹਾਂ ਲਈ ਵਿਦਾਇਗੀ ਪਾਰਟੀ ਕਰਵਾਈ | ਸ੍ਰੀ ਮੁਕਤਸਰ ਸਾਹਿਬ ਵਿਚ 2 ਡੀ.ਐੱਸ.ਪੀ. ਸਮੇਤ 11 ਪੁਲਿਸ ਮੁਲਾਜ਼ਮ ਆਪਣੀ ਸਰਵਿਸ ਨੂੰ ਪੂਰਾ ਕਰਕੇ ਸੇਵਾ ਮੁਕਤ ਹੋਏ ਹਨ, ਜਿਨ੍ਹਾਂ ਵਿਚ ਡੀ.ਐੱਸ.ਪੀ. ਸਤਨਾਮ ਸਿੰਘ, ਡੀ.ਐੱਸ.ਪੀ. ਸੁਖਜੀਤ ਸਿੰਘ, ਇੰਸਪੈਕਟਰ ਜਲਜੀਤ ਸਿੰਘ, ਇੰਸਪੈਕਟਰ ਬਲਜਿੰਦਰ ਸਿੰਘ, ਏ.ਐੱਸ.ਆਈ. ਜਗਸੀਰ ਸਿੰਘ, ਏ.ਐੱਸ.ਆਈ. ਸਵਰਨ ਸਿੰਘ, ਏ.ਐੱਸ.ਆਈ. ਅਨੋਖ ਸਿੰਘ, ਏ.ਐੱਸ.ਆਈ. ਜਗੀਰ ਸਿੰਘ, ਏ.ਐੱਸ.ਆਈ. ਗੁਰਮੀਤ ਸਿੰਘ, ਏ.ਐੱਸ.ਆਈ. ਭੁਪਿੰਦਰ ਸਿੰਘ ਅਤੇ ਬਿਮਲਾ ਰਾਣੀ ਸ਼ਾਮਿਲ ਹਨ | ਵਿਦਾਇਗੀ ਸਮਾਗਮ ਵਿਚ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਇਨਵੈਸਟੀਗੇਸ਼ਨ), ਅਮਨਦੀਪ ਸਿੰਘ ਡੀ.ਐੱਸ.ਪੀ. (ਐੱਚ), ਰਮਨਪ੍ਰੀਤ ਸਿੰਘ ਗਿੱਲ ਡੀ.ਐੱਸ.ਪੀ. (ਇਨਵੈਸਟੀਗੇਸ਼ਨ), ਇਕਬਾਲ ਸਿੰਘ ਡੀ.ਐੱਸ.ਪੀ. (ਮਲੋਟ) ਵੀ ਮੌਜੂਦ ਸਨ | ਐੱਸ.ਐੱਸ.ਪੀ. ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖ਼ਾਸ ਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਨ੍ਹਾਂ ਅਧਿਕਾਰੀਆਂ ਨੂੰ ਸਨਮਾਨਿਤ ਕਰ ਰਹੇ ਹਾਂ ਜਿਨ੍ਹਾਂ ਨੇ ਦਿਨ-ਰਾਤ ਆਪਣੀ ਸੇਵਾ ਨਾਲ ਸਾਡੇ ਵਿਭਾਗ ਨੂੰ ਮਜ਼ਬੂਤੀ ਦਿੱਤੀ ਹੈ | ਇਸ ਮੌਕੇ ਉਨ੍ਹਾਂ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਸਨਮਾਨ ਚਿੰਨ ਭੇਟ ਕਰਕੇ ਉਨ੍ਹਾਂ ਦਾ ਮਹਿਕਮੇ ਵਿਚ ਸੇਵਾ ਲਈ ਧੰਨਵਾਦ ਕੀਤਾ | ਇਸ ਮੌਕੇ ਸਮੂਹ ਦਫ਼ਤਰ ਸਟਾਫ਼, ਰਿਟਾਇਰਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |