18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੁਰਜੀਤ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

Ad Position 21
No active advertisement
ਅਜੀਤ ਡੈਸਕ 02-06-2025
ਸਾਦਿਕ, 1 ਜੂਨ (ਗੁਰਭੇਜ ਸਿੰਘ ਚੌਹਾਨ)-ਬੀਤੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸੁਰਜੀਤ ਸਿੰਘ ਢਿੱਲੋਂ ਰਿਟਾ: ਲੇਖਾਕਾਰ ਮਾਰਕੀਟ ਕਮੇਟੀ ਸਾਦਿਕ (ਸਪੁੱਤਰ ਜੋਗਿੰਦਰ ਸਿੰਘ ਢਿੱਲੋਂ ਸੁਤੰਤਰਤਾ ਸੰਗਰਾਮੀ) ਵਾਸੀ ਪਿੰਡ ਢਿੱਲਵਾਂ ਖੁਰਦ ਦੀ ਅੰਤਿਮ ਅਰਦਾਸ ਉਪਰੰਤ ਸ਼ਰਧਾਂਜ਼ਲੀ ਸਮਾਗਮ ਹੋਇਆ | ਜਿਸ ਵਿਚ ਵੱਡੀ ਗਿਣਤੀ ਵਿਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ, ਮੁਲਾਜ਼ਮ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਦੇ ਆਗੂ, ਰਿਸ਼ਤੇਦਾਰ ਅਤੇ ਇਲਾਕਾ ਨਿਵਾਸੀ ਸ਼ਾਮਿਲ ਹੋਏ | ਇਸ ਸ਼ਰਧਾਂਜਲੀ ਸਮਾਗਮ ਦਾ ਮੰਚ ਸੰਚਾਲਨ ਪਰਮਜੀਤ ਸੋਨੀ ਨੇ ਕੀਤਾ | ਇਸ ਮੌਕੇ ਸ਼ਰਧਾਂਜ਼ਲੀ ਭੇਟ ਕਰਦਿਆਂ ਗੁਰਦਿੱਤ ਸਿੰਘ ਸੇਖੋਂ ਵਿਧਾਇਕ, ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ, ਸਕੱਤਰ ਸਿੰਘ ਤੇ ਜਸਬੀਰ ਸਿੰਘ ਸੰਧੂ ਰਿਟਾ. ਜ਼ਿਲ੍ਹਾ ਮੰਡੀ ਅਫਸਰ ਨੇ ਸੁਰਜੀਤ ਸਿੰਘ ਢਿੱਲੋਂ ਦੇ ਜੀਵਨ ਬਾਰੇ ਉਨਾਂ ਦੀ ਇਮਾਨਦਾਰੀ ਨਾਲ ਨਿਭਾਈ ਸਰਵਿਸ ਬਾਰੇ ਅਤੇ ਸਹਿਕਰਮੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਦਿੱਤੇ ਜਾਣ ਵਾਲੇ ਸਤਿਕਾਰ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦੇ ਹੋਏ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਸਾਬਕਾ ਵਿਧਾਇਕ, ਪਰਮਬੰਸ ਸਿੰਘ ਬੰਟੀ ਰੋਮਾਣਾ, ਨਵਦੀਪ ਸਿੰਘ ਬੱਬੂ ਬਰਾੜ, ਕੁਲਵੰਤ ਸਿੰਘ ਸੰਧੂ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ, ਗੁਰਸ਼ਵਿੰਦਰ ਸਿੰਘ ਬਰਾੜ ਮਚਾਕੀ ਕਲਾਂ, ਰਜਿੰਦਰ ਦਾਸ ਰਿੰਕੂ ਸਮਾਧਾਂ ਵਾਲੇ, ਸੰਜੀਵ ਬਜਾਜ, ਗੁਰਬੰਸ ਸਿੰਘ ਸੰਧੂ ਅਹਿਲ, ਦਰਸ਼ਨ ਸਿੰਘ ਧਾਲੀਵਾਲ ਭਾਣਾ, ਜਸਵੀਰ ਸਿੰਘ ਸੰਧੂ ਘੱਲ ਖੁਰਦ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਦਲੇਰ ਸਿੰਘ ਡੋਡ, ਰਾਜਵਿੰਦਰ ਸਿੰਘ ਪੱਪੂ ਸ਼ਿਮਰੇਵਾਲਾ, ਬੋਹੜ ਸਿੰਘ ਸੰਧੂ ਬੁੱਟਰ, ਡਾ. ਕੇਵਲ ਅਰੋੜਾ, ਉੱਤਮ ਸਿੰਘ ਡੋਡ, ਗੁਰਸੇਵਕ ਸਿੰਘ ਸੰਧੂ ਬੁੱਟਰ, ਬਾਬਾ ਕਾਰਜ ਸਿੰਘ, ਜੈਦੀਪ ਸਿੰਘ ਬਰਾੜ ਸਰਪੰਚ ਘੁੱਦੂਵਾਲਾ, ਬੋਹੜ ਸਿੰਘ ਥਿੰਦ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਦੀਪਕ ਕੁਮਾਰ ਸੋਨੂੰ, ਬਲਜਿੰਦਰ ਸਿੰਘ ਧਾਲੀਵਾਲ ਸਾਬਕਾ ਚੇਅਰਮੈਨ, ਬੋਹੜ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ ਬੀਕੇਯੂ ਏਕਤਾ ਸਿੱਧੂਪੁਰ, ਸੁਖਮੰਦਰ ਸਿੰਘ ਬਰਾੜ, ਹੈਰੀ ਢਿੱਲੋਂ ਅਤੇ ਆਸਪਾਸ ਦੇ ਪਿੰਡਾਂ ਤੋਂ ਪੰਚ ਸਰਪੰਚ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਈਬਰ ਸੁਰੱਖਿਆ ਅਤੇ ਮਾਨਸਿਕ ਸਿਹਤ ਵਿਸ਼ਿਆਂ 'ਤੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ
Ad Position 24