18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਸਾਬਕਾ ਕੌਂਸਲਰ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ <br/>

Ad Position 21
No active advertisement
ਪ੍ਰਸ਼ੋਤਮ ਪੁਰੀ ਦੀ ਪੁਰਾਣੀ ਤਸਵੀਰ | <br/> 02-06-2025
ਮੋਗਾ, 1 ਜੂਨ (ਗੁਰਤੇਜ ਸਿੰਘ ਬੱਬੀ)-ਬੀਤੀ ਦੇਰ ਸ਼ਾਮ ਮੋਗਾ ਸ਼ਹਿਰ ਦੇ ਉੱਘੇ ਵਿਅਕਤੀ ਅਤੇ ਸਾਬਕਾ ਕੌਂਸਲਰ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਸ਼ੋਤਮ ਪੁਰੀ (62) ਸਾਬਕਾ ਕੌਂਸਲਰ ਪੁੱਤਰ ਜਗਦੀਸ਼ ਪੁਰੀ, ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਕਿ ਪ੍ਰਸ਼ੋਤਮ ਪੁਰੀ ਉੱਪਰ ਕਈ ਤਰ੍ਹਾਂ ਦੇ ਝੂਠੇ ਮੁਕੱਦਮੇ ਦਰਜ ਸਨ ਤੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਉਹ ਅਕਸਰ ਪ੍ਰੇਸ਼ਾਨ ਰਹਿੰਦੇ ਸਨ | ਉਸੇ ਪ੍ਰੇਸ਼ਾਨੀ ਦੇ ਚਲਦਿਆਂ ਬੀਤੀ ਦੇਰ ਸ਼ਾਮ ਉਨ੍ਹਾਂ ਨੇ ਆਪਣੇ ਘਰ 'ਚ ਆਪਣੀ 12 ਬੋਰ ਦੀ ਲਾਇਸੰਸੀ ਰਾਈਫ਼ਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ | ਫਿਲਹਾਲ ਥਾਣਾ ਸਿਟੀ ਸਾਊਥ ਦੇ ਮੁੱਖ ਅਫ਼ਸਰ ਇੰਸਪੈਕਟਰ ਵਰੁਣ ਕੁਮਾਰ ਨੇ ਮਿ੍ਤਕ ਪ੍ਰਸ਼ੋਤਮ ਪੁਰੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰਿਤ ਸਿਵਲ ਹਸਪਤਾਲ ਮੋਗਾ ਤੋਂ ਡਾਕਟਰਾਂ ਦੇ ਪੈਨਲ ਹੇਠ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ | ਇਸ ਘਟਨਾ ਨਾਲ ਸਮੁੱਚੇ ਮੋਗਾ ਸ਼ਹਿਰ ਅੰਦਰ ਸੋਗ ਦੀ ਲਹਿਰ ਛਾਈ ਹੋਈ ਹੈ ਤੇ ਕਰੀਬ ਸ਼ਾਮ ਵੇਲੇ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸੈਂਟਰ ਗੁਲਾਬੇਵਾਲਾ ਅਧੀਨ ਆਉਂਦੇ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ
Ad Position 24