18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੀ.ਪੀ.ਆਈ. ਮਾਰਕਸਵਾਦੀ ਦੀ ਭਰਵੀਂ ਇਕੱਤਰਤਾ

Ad Position 21
No active advertisement
ਅਜੀਤ ਡੈਸਕ 02-06-2025
ਕੋਟਕਪੂਰਾ, 1 ਜੂਨ (ਮੋਹਰ ਸਿੰਘ ਗਿੱਲ)-ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕੋਟਕਪੂੁਰਾ ਵਿਖੇ ਜ਼ਿਲ੍ਹਾ ਫ਼ਰੀਦਕੋਟ, ਮੁਕਤਸਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਿਸਾਨ ਜਥੇਬੰਦੀਆਂ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਆਦਿ ਨੇ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਮਨਾਉਣ ਲਈ ਸੰਘਰਸ਼ ਕੀਤਾ ਹੈ ਅਤੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ | ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਵੱਡੇ ਕਾਰਪੋਰੇਟ ਅਦਾਰਿਆਂ ਵਿਚ ਸਹਿਯੋਗੀ ਹੋਣ ਦਾ ਜੋ ਬਿਆਨ ਦਿੱਤਾ ਹੈ, ਉਹ ਬੇਹੱਦ ਹੀ ਨਿੰਦਣਯੋਗ ਹੈ | ਕਾਮਰੇਡ ਸੇਖੋਂ ਨੇ ਆਖਿਆ ਕਿ ਪੰਜਾਬ ਵਿਚ ਅਮਨ ਸ਼ਾਂਤੀ ਵਾਲੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ ਅਤੇ ਦਿਨ-ਰਾਤ ਨੂੰ ਲੋਕ ਆਪਣੇ ਆਪ ਨੂੰ ਅਸੁਰੱਿਖ਼ਅਤ ਮਹਿਸੂਸ ਕਰ ਰਹੇ ਹਨ, ਪਰ ਮਾਨ ਸਰਕਾਰ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ | ਸੇਖੋਂ ਨੇ ਦੱਸਿਆ ਕਿ ਮੀਟਿੰਗ ਸਕੂਲਿੰਗ ਟ੍ਰੇਨਿੰਗ ਤਹਿਤ ਕੀਤੀ ਗਈ ਹੈ, ਜਿਸ ਦੀ ਅਗਵਾਈ ਜ਼ਿਲ੍ਹਾ ਸਕੱਤਰ ਕਾਮਰੇਡ ਅਸ਼ਵਨੀ ਕੁਮਾਰ ਵਲੋਂ ਕੀਤੀ ਗਈ ਹੈ | ਇਸ ਮੌਕੇ ਕਾਮਰੇਡ ਅਸ਼ਵਨੀ ਕੁਮਾਰ, ਬਲਵੀਰ ਸਿੰਘ, ਸੁਖਦੇਵ ਸਿੰਘ, ਹਾਕਮ ਸਿੰਘ, ਬਲਵਿੰਦਰ ਸਿੰਘ, ਮੇਜਰ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰ ਕੁਮਾਰ, ਗੁਰਮੀਤ ਸਿੰਘ, ਰਾਜਾ ਸਿੰਘ, ਹਾਕਮ ਸਿੰਘ, ਅਸ਼ੋਕ ਕੁਮਾਰ, ਕਰਨੈਲ ਸਿੰਘ, ਠਾਕੁਰ ਸਿੰਘ, ਨਛੱਤਰ ਸਿੰਘ, ਮੁਖ਼ਤਿਆਰ ਸਿੰਘ, ਸੁਖਚੈਨ ਸਿੰਘ, ਜਸਵੀਰ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਤਰਨਜੋਤ ਕੌਰ ਸਨਮਾਨਿਤ ਅਗਲੀ ਖ਼ਬਰ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਟੁੱਟ ਰਹੀਆਂ ਹਨ ਕਰੋੜਾਂ ਰੁਪਏ ਨਾਲ ਬਣੀਆਂ ਸੜਕਾਂ
Ad Position 24