18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹਿਰ ਵਾਸੀਆਂ ਦਾ ਯੋਗਾ ਵੱਲ ਵਧ ਰਿਹੈ ਰੁਝਾਨ

Ad Position 21
No active advertisement
ਅਜੀਤ ਡੈਸਕ 02-06-2025
ਸ੍ਰੀ ਮੁਕਤਸਰ ਸਾਹਿਬ, 1 ਜੂਨ (ਸੁਖਪਾਲ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਬਹੁਗਿਣਤੀ ਸ਼ਹਿਰੀ ਖੇਤਰਾਂ ਅਤੇ ਪਿੰਡਾਂ ਵਿਚ ਯੋਗ ਸਿਖਲਾਈ ਦੇ ਕੈਂਪਾਂ ਦੌਰਾਨ ਰੋਜ਼ਾਨਾ 132 ਕਲਾਸਾਂ ਲੱਗ ਰਹੀਆਂ ਹਨ | 6466 ਮੈਂਬਰਾਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ ਅਤੇ 22 ਯੋਗਾ ਟਰੇਨਰਾਂ ਵਲੋਂ ਯੋਗਾ ਦੇ ਅਭਿਆਸ ਕਰਵਾਏ ਜਾ ਰਹੇ ਹਨ | ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਪ੍ਰਾਜੈਕਟ ਦੇ ਕੋਆਰਡੀਨੇਟਰ ਅਜ਼ਾਦ ਸਿੰਘ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਮੁਤਾਬਕ ਯੋਗ ਕੈਂਪ ਰਿਹਾਇਸ਼ੀ ਖੇਤਰਾਂ ਨਜ਼ਦੀਕ ਸਥਿਤ ਸਾਂਝੀਆਂ ਥਾਵਾਂ ਉੱਤੇ ਲਗਾਏ ਜਾ ਰਹੇ ਅਤੇ ਵੱਡੀ ਗਿਣਤੀ ਵਿਚ ਵੱਖ-ਵੱਖ ਉਮਰ ਵਰਗ ਦੇ ਲੋਕ ਇਨ੍ਹਾਂ ਕੈਂਪਾਂ ਵਿਚ ਸ਼ਾਮਿਲ ਹੋ ਕੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਹਾਸਿਲ ਕਰ ਰਹੇ ਹਨ | ਅਜ਼ਾਦ ਸਿੰਘ ਨੇ ਦੱਸਿਆ ਕਿ ਸੂਖਸ਼ਮ ਵਿਯਾਮ, ਸਥੂਲ ਵਿਯਾਮ, ਆਸਣ, ਧਿਆਨ, ਪ੍ਰਾਣਾਯਾਮ ਆਦਿ ਨਾਲ ਸਰਵਾਈਕਲ, ਪਿੱਠ ਦਰਦ, ਚਿੰਤਾ, ਜੋੜਾਂ ਦੇ ਦਰਦ, ਮੋਟਾਪਾ, ਹਾਈ-ਲੋਅ ਬਲੱਡ ਪ੍ਰੈਸ਼ਰ ਆਦਿ ਬਿਮਾਰੀਆਂ ਤੋਂ ਰਾਹਤ ਮਿਲ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਯੋਗਸ਼ਾਲਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ-ਨਾਲ ਮਲੋਟ, ਗਿੱਦੜਬਾਹਾ, ਲੰਬੀ, ਕੋਟਭਾਈ, ਬਰੀਵਾਲਾ, ਰਾਮਗੜ੍ਹ ਚੂੰੰਘਾਂ, ਅਕਾਲਗੜ੍ਹ, ਲੱਖੇਵਾਲੀ ਅਤੇ ਗੋਨਿਆਣਾ ਵਿਖੇ ਵੀ ਚੱਲ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਅਗਲੀ ਖ਼ਬਰ ਦੋਦਾ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ
Ad Position 24