18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਕਿਯੂ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 02-06-2025
ਮਲੋਟ, 1 ਜੂਨ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਪਾਸ ਸਿੰਘ ਸਿੰਘੇਵਾਲਾ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਹੋਈ, ਜਿਸ ਵਿਚ ਵਿਧਾਨ ਮੁਤਾਬਕ ਨਵੀਂ ਮੈਂਬਰਸ਼ਿਪ ਕਰਕੇ ਇਕਾਈਆਂ ਦੀਆਂ ਚੋਣਾਂ ਕਰਨ, ਫ਼ੰਡਾਂ ਸੰਬੰਧੀ, ਧੂਲਕੋਟ ਜ਼ਮੀਨੀ ਮਸਲਾ ਅਤੇ ਵੱਖ-ਵੱਖ ਏਜੰਡਿਆਂ 'ਤੇ ਵਿਚਾਰ ਚਰਚਾ ਕੀਤੀ | ਜ਼ਿਲ੍ਹਾ ਪ੍ਰਧਾਨ ਸਿੰਘ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਦੀ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨਾਕਾਮੀਆਂ ਨੂੰ ਲੁਕਾਉਣ ਲਈ ਕਿਸਾਨ ਜਥੇਬੰਦੀਆਂ ਤੇ ਲੋਕਾਂ 'ਤੇ ਜ਼ਬਰ ਕਰ ਰਹੀ ਹੈ | ਮੁੱਖ ਮੰਤਰੀ ਇਸ ਬਦਨਾਮੀ ਦੇ ਡਰੋਂ ਗੈਰ ਜ਼ਿੰਮੇਵਾਰਾਨਾ ਬਿਆਨ ਦੇ ਰਹੇੇ ਹਨ | ਬੀਤੇ ਦਿਨੀਂ ਮੁੱਖ ਮੰਤਰੀ ਨੇ ਕਿਸਾਨ ਯੂਨੀਅਨ 'ਤੇ ਦੋਸ਼ ਲਾਏ ਸਨ ਅਤੇ ਸਿੱਧੀ ਬਹਿਸ ਕਰਨ ਦੀ ਚੁਣੌਤੀ ਦਿੱਤੀ ਸੀ | ਮੁੱਖ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਯੂਨੀਅਨ ਦੇ ਆਗੂ ਲੋਕਾਂ ਨੂੰ ਗੁੰਮਰਾਹ ਕਰਦੇ ਹਨ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਗ਼ੈਰਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਕੇ ਵੱਡੀਆਂ ਜਾਇਦਾਦਾਂ ਬਣਾਈਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਨਤਕ ਤੌਰ 'ਤੇ ਕਿਸਾਨ ਜਥੇਬੰਦੀਆਂ ਤੇ ਲੋਕਾਂ ਤੋਂ ਮੁਆਫ਼ੀ ਮੰਗਣ ਜਾਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨਾਲ ਬਹਿਸ ਤੇ ਡਿਬੇਟ ਕਰਨ ਲਈ ਸਮਾਂ ਤੇ ਸਥਾਨ ਦੱਸਣ | ਮੀਟਿੰਗ ਵਿਚ ਨਹਿਰੀ ਪਾਣੀ ਛੱਡਣ ਅਤੇ ਟੇਲਾਂ 'ਤੇ ਪਾਣੀ ਪੂਰਾ ਕਰਨ, ਝੋਨਾ ਪੀ.ਆਰ. ਪੂਸਾ 144 ਅਤੇ ਹਾਈਬਿ੍ਡ ਕਿਸਮਾਂ 'ਤੇ ਲਾਈ ਪਾਬੰਦੀ ਵਾਪਸ ਲਈ ਜਾਵੇ, ਕਿਉਂਕਿ ਸ੍ਰੀ ਮੁਕਤਸਰ ਸਾਹਿਬ 'ਚ ਧਰਤੀ ਹੇਠਲਾ ਪਾਣੀ ਬੇਹੱਦ ਮਾੜਾ ਹੈ ਤਾਂ ਕਿ ਕਿਸਾਨ ਸਮੇਂ ਸਿਰ ਝੋਨੇ ਦੀ ਬਿਜਾਈ ਕਰ ਸਕਣ | ਉਨ੍ਹਾਂ ਪਰਾਲੀ ਦੇ ਹੁਣੇ ਤੋਂ ਪ੍ਰਬੰਧਨ ਕਰਨ ਦੀ ਵੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਸਹਾਇਕ ਸਕੱਤਰ ਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ, ਅਜੈਬ ਸਿੰਘ ਮੱਲਣ ਬਲਾਕ ਲੰਬੀ, ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਮਨੋਹਰ ਸਿੰਘ ਸਿੱਖਾਵਾਲਾ, ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ, ਸੁਖਰਾਜ ਸਿੰਘ ਰਹੂੜਿਆਂਵਾਲੀ, ਕੁਲਦੀਪ ਸਿੰਘ, ਸੁਰਜੀਤ ਸਿੰਘ, ਬੋਹੜ ਸਿੰਘ, ਮਾ. ਕੁਲਵੰਤ ਸਿੰਘ ਮਲੋਟ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਨਿਆਂਵਾਲੀ ਵਿਖੇ ਮਜ਼ਦੂਰਾਂ ਨੇ ਮੀਟਿੰਗ ਕੀਤੀ ਅਗਲੀ ਖ਼ਬਰ ਸ਼ਹਿਰ ਵਾਸੀਆਂ ਦਾ ਯੋਗਾ ਵੱਲ ਵਧ ਰਿਹੈ ਰੁਝਾਨ
Ad Position 24