17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 5 ਨੂੰ

Ad Position 21
No active advertisement
ਅਜੀਤ ਡੈਸਕ 04-06-2025
ਸ੍ਰੀ ਮੁਕਤਸਰ ਸਾਹਿਬ, 3 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹਾ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ 5 ਜੂਨ ਦਿਨ ਵੀਰਵਾਰ ਨੂੰ ਸਵੇਰੇ 9:30 ਵਜੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ 'ਚ ਐੱਸ.ਆਈ.ਐੱਸ. ਸਕਿਉਰਿਟੀ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਸਕਿਉਰਿਟੀ ਗਾਰਡ ਦੀਆਂ 100 ਆਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ | ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ ਘੱਟ ਤੋਂ ਘੱਟ 10ਵੀਂ ਹੈ ਅਤੇ ਜਿਨ੍ਹਾਂ ਦੀ ਉਮਰ 19 ਤੋਂ 40 ਸਾਲ, ਕੱਦ ਘੱਟ ਤੋਂ ਘੱਟ 168 ਸੈਂਟੀਮੀਟਰ ਅਤੇ ਵਜ਼ਨ 54 ਤੋਂ 95 ਕਿੱਲੋ ਹੈ, ਉਹ ਪ੍ਰਾਰਥੀ (ਕੇਵਲ ਲੜਕਿਆਂ ਲਈ) ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈ ਸਕਦੇ ਹਨ | ਇੰਟਰਵਿਊ ਵਿਚ ਭਾਗ ਲੈਣ ਲਈ ਕੋਈ ਵੀ ਟੀ.ਏ. ਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ | ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਦਸਤਾਵੇਜ਼, 2 ਪਾਸਪੋਰਟ ਸਾਈਜ਼ ਫ਼ੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜ਼ਰੂਰ ਨਾਲ ਲੈ ਕੇ ਆਉਣ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਬਰਾਮਦ, ਦੋ ਗਿ੍ਫ਼ਤਾਰ ਅਗਲੀ ਖ਼ਬਰ ਪੈਨਸ਼ਨਰਜ਼ ਵੱਖ-ਵੱਖ ਡਵੀਜ਼ਨਾਂ ਅੱਗੇ ਦੇਣਗੇ ਧਰਨੇ-ਸਰਕਲ ਆਗੂ
Ad Position 24