17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਹੈਰੋਇਨ ਬਰਾਮਦ, ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-06-2025
ਸ੍ਰੀ ਮੁਕਤਸਰ ਸਾਹਿਬ, 3 ਜੂਨ (ਹਰਮਹਿੰਦਰ ਪਾਲ)- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 5 ਗ੍ਰਾਮ ਹੈਰੋਇਨ ਬਰਾਮਦ ਕਰਦੇ ਹੋਏ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਾਦਿੱਤਾ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਚੈਕਿੰਗ ਦੇ ਸੰਬੰਧ ਵਿਚ ਬੂੜਾ ਗੁੱਜਰ ਰੋਡ 'ਤੇ ਬੰਦ ਪਈ ਫ਼ੈਕਟਰੀ ਦੇ ਸਾਹਮਣੇ ਨਾਕਾਬੰਦੀ ਦੌਰਾਨ ਮੌਜੂਦ ਸਨ ਤਾਂ ਇਕ ਕਾਰ ਨੰਬਰ ਸੀ.ਐੱਚ. 03 ਆਰ 8467 ਆਉਂਦੀ ਦਿਖਾਈ ਦਿੱਤੀ, ਜਿਸ 'ਚ ਦੋ ਵਿਅਕਤੀ ਸਵਾਰ ਸਨ | ਗੱਡੀ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀਆਂ ਦੀ ਪਹਿਚਾਣ ਰੋਹਨ ਉਰਫ਼ ਦੁਖੀ ਅਤੇ ਪਵਨ ਕੁਮਾਰ ਉਰਫ਼ ਮੈਂਟਲ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ, ਜਿਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਵਲੋਂ ਡੇਂਗੂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 5 ਨੂੰ
Ad Position 24