17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਡੀ.ਸੀ. ਵਲੋਂ ਡੇਂਗੂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 04-06-2025
ਸ੍ਰੀ ਮੁਕਤਸਰ ਸਾਹਿਬ, 3 ਜੂਨ (ਸੁਖਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ, ਮਲੋਟ, ਸੀਨੀਅਰ ਮੈਡੀਕਲ ਅਫ਼ਸਰਾਂ, ਸਮੂਹ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ, ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ | ਇਸ ਮੌਕੇ ਡੀ.ਸੀ. ਅਭਿਜੀਤ ਕਪਲਿਸ਼ ਨੇ ਕਿਹਾ ਕਿ ਬਰਸਾਤਾਂ ਕਾਰਨ ਨੀਵੀਂਆਂ ਥਾਂਵਾਂ ਜਾਂ ਕਬਾੜ ਆਦਿ ਵਿਚ ਪਾਣੀ ਜਮ੍ਹਾਂ ਹੋ ਜਾਂਦਾ ਹੈ, ਜਿਸ ਕਾਰਨ ਡੇਂਗੂ ਫ਼ੈਲਾਉਣ ਵਾਲੇ ਮੱਛਰ ਪੈਦਾ ਹੋਣ ਅਤੇ ਡੇਂਗੂ ਫ਼ੈਲਣ ਦਾ ਖ਼ਤਰਾ ਬਣ ਜਾਂਦਾ ਹੈ | ਇਸ ਲਈ ਸਾਨੂੰ ਇਕੱਠੇ ਹੋ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੀ ਜ਼ਰੂਰਤ ਹੈ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ | ਉਨ੍ਹਾਂ ਸਿਹਤ ਵਿਭਾਗ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸ਼ਹਿਰਾਂ ਵਿਚ ਦੋਵੇਂ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਗਤੀਵਿਧੀਆਂ ਕਰਨਗੀਆਂ ਅਤੇ ਮੌਕੇ 'ਤੇ ਜੇਕਰ ਕਿਤੇ ਵੀ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੌਕੇ 'ਤੇ ਨਸ਼ਟ ਕੀਤਾ ਜਾਵੇ ਅਤੇ ਮੌਕੇ 'ਤੇ ਹੀ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਉਸ ਥਾਂ ਦੇ ਮਾਲਕ/ਇੰਚਾਰਜ ਦਾ ਚਲਾਨ ਕੱਟਿਆ ਜਾਵੇ | ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿਚ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਖ਼ਾਸ ਤੌਰ 'ਤੇ ਹਾਈ ਰਿਸਕ ਏਰੀਏ ਵਿਚ ਫੋਗਿੰਗ ਕਰਵਾਈ ਜਾਵੇ | ਇਸ ਮੌਕੇ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਵਿਚ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਲੋੜੀਂਦੀਆਂ ਦਵਾਈਆਂ ਤੇ ਹੋਰ ਸਾਜੋ-ਸਾਮਾਨ ਦਾ ਪ੍ਰਬੰਧ ਕੀਤਾ ਗਿਆ ਹੈ | ਸ਼ਹਿਰੀ ਖੇਤਰਾਂ ਵਿਚ ਬ੍ਰੀਡਿੰਗ ਚੈਕਰਾਂ ਦੇ ਸਹਿਯੋਗ ਨਾਲ ਵੱਖ-ਵੱਖ ਏਰੀਏ ਵਿਚ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਡੇਂਗੂ ਤੇ ਮਲੇਰੀਏ ਦਾ ਟੈੱਸਟ ਅਤੇ ਇਲਾਜ ਸਾਰੇ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਹੈਰੋਇਨ ਬਰਾਮਦ, ਦੋ ਗਿ੍ਫ਼ਤਾਰ
Ad Position 24