17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 04-06-2025
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ਭਾਈ ਘਨੱ੍ਹਈਆ ਜੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਜਿਸ ਵਿਚ ਵਲੰਟੀਅਰ ਵਲੋਂ ਤੰਬਾਕੂ ਸੇਵਨ ਦੀ ਰੋਕਥਾਮ ਤੇ ਤੰਬਾਕੂ ਤੋਂ ਹੋਣ ਵਾਲੇ ਨੁਕਸਾਨ ਬਾਰੇ ਭਾਸ਼ਣ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਅਫ਼ਸਰ ਵੀਰਪਾਲ ਕੌਰ ਨੇ ਤੰਬਾਕੂ ਦੇ ਸੇਵਨ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਵਲੰਟੀਅਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਾਨੂੰ ਸਮਾਜ ਵਿਚ ਇਹੋ ਜਿਹੇ ਨਸ਼ਿਆਂ ਦੀ ਰੋਕਥਾਮ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਡਾਇਰੈਕਟਰ ਪਿ੍ੰਸੀਪਲ ਡਾ. ਐਸ.ਐਸ ਬਰਾੜ ਨੇ ਵਲੰਟੀਅਰਾਂ ਨੂੰ ਦੱਸਿਆ ਕਿ ਵਿਸ਼ਵ ਨਸ਼ਾ ਮੁਕਤੀ ਦਿਵਸ 2025 ਸਾਨੂੰ ਯਾਦ ਦਿਲਾਉਂਦਾ ਹੈ ਕਿ ਤੰਬਾਕੂ ਉਦਯੋਗ ਦੀਆਂ ਚਮਕਦਾਰ ਉਤਪਾਦਾਂ ਦੇ ਪਿੱਛੇ ਲੁਕੇ ਹੋਏ ਇਰਾਦਿਆਂ ਨੂੰ ਬੇਨਕਾਬ ਕਰਨਾ ਅਤੇ ਨੌਜਵਾਨਾਂ ਨੂੰ ਇਸ ਦੇ ਨੁਕਸਾਨਾਂ ਤੋਂ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਡਿਗਰੀ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ ਮੌਕ ਡਰਿੱਲ 'ਚ ਹਿੱਸਾ ਲਿਆ ਅਗਲੀ ਖ਼ਬਰ ਮਜ਼ਦੂਰਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ
Ad Position 24