ਸਾਦਿਕ, 3 ਜੂਨ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦੇ ਐਨ.ਸੀ.ਸੀ. ਕੈਡਿਟਸ ਐਮਰਜੈਂਸੀ ਸਥਿਤੀਆਂ ਸਮੇਂ ਆਪਣੇ ਆਪ ਦੀ ਅਤੇ ਲੋਕਾਂ ਦੀ ਸੁਰੱਖਿਆ ਕਿਵੇਂ ਕਰਨੀ ਹੈ, ਲਈ ਐਨ.ਸੀ.ਸੀ ਕੈਡਿਟਾਂ ਦੀ ਮੌਕ ਡਰਿੱਲ ਕਰਵਾਈ ਗਈ | ਮੁਖੀ ਡਾ. ਦੀਪਕ ਅਰੋੜਾ ਨੇ ਦੱਸਿਆ ਕਿ ਇਸ ਮੌਕ ਡਰਿੱਲ ਵਿਚ 26 ਕੈਡਿਟਾਂ ਨੇ ਭਾਗ ਲਿਆ | ਉਨ੍ਹਾਂ ਨੇ ਕੈਡਿਟਾਂ ਨੂੰ ਬਿਪਤਾ ਸਮੇਂ ਖੁੱਲ੍ਹੇ ਮੈਦਾਨੀ ਇਲਾਕਿਆਂ ਅਤੇ ਰਿਹਾਇਸ਼ੀ ਇਮਾਰਤਾਂ ਵਿਚ ਸੁਰੱਖਿਅਤ ਰਹਿਣ ਦੇ ਢੰਗ ਸਿਖਾਏ | ਇਸ ਤੋਂ ਇਲਾਵਾ ਕੈਡਿਟਾਂ ਨੂੰ ਅੱਗ ਬੁਝਾਊ ਯੰਤਰ ਰਾਹੀਂ ਫ਼ਾਇਰ ਫ਼ਾਈਟਿੰਗ ਦੀ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕ ਡਰਿੱਲ ਨੂੰ ਸਫ਼ਲ ਬਣਾਉਣ ਵਿਚ ਸੀ.ਟੀ.ਓ ਪ੍ਰੋ. ਮਨਪ੍ਰੀਤ ਕੌਰ ਅਤੇ ਸ਼ਰਨਜੀਤ ਕੌਰ ਨੇ ਮੁੱਖ ਭੂਮਿਕਾ ਨਿਭਾਈ |