17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਰਕਾਰੀ ਸਕੂਲ (ਲੜਕੇ) ਵਿਖੇ ਸਮਰ ਕੈਂਪ ਸਮਾਪਤ

Ad Position 21
No active advertisement
ਅਜੀਤ ਡੈਸਕ 04-06-2025
ਮਲੋਟ, 3 ਜੂਨ (ਪਾਟਿਲ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਸਮਰ ਕੈਂਪ ਸਮਾਪਤ ਹੋ ਗਿਆ, ਜਿਸ 'ਚ ਤੇਲਗੂ ਭਾਸ਼ਾ 6ਵੀਂ ਤੋਂ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਿਖਾਈ ਗਈ | ਪਿ੍ੰਸੀਪਲ ਰਾਜ ਕੁਮਾਰ ਗਾਡੀ ਅਤੇ ਨੋਡਲ ਅਫ਼ਸਰ ਹਰਜੀਤ ਮੋਂਗਾ ਦੀ ਅਗਵਾਈ 'ਚ ਇਹ ਸਮਰ ਕੈਂਪ ਲਗਾਇਆ ਗਿਆ | ਅੱਜ ਸਮਰ ਕੈਂਪ ਦੀ ਸਮਾਪਤੀ 'ਤੇ ਸੇਵਾ ਮੁਕਤ ਪਿ੍ੰਸੀਪਲ ਵਿਜੈ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ | ਸਕੂਲ ਵਲੋਂ ਮੁੱਖ ਮਹਿਮਾਨ ਵਿਜੈ ਗਰਗ ਨੂੰ ਸਨਮਾਨ ਚਿੰਨ ਭੇਟ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਤਗ਼ਮਿਆਂ ਨਾਲ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਖੇਤਰਾਂ 'ਚ ਲੋਕ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ ਅਗਲੀ ਖ਼ਬਰ ਸੀ.ਡੀ.ਪੀ.ਓ. ਵਲੋਂ ਆਂਗਣਵਾੜੀ ਵਰਕਰਾਂ ਨਾਲ ਕੀਤੇ ਦੁਰਵਿਵਹਾਰ ਦੀ ਨਿਖੇਧੀ
Ad Position 24