17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 04-06-2025
ਸ੍ਰੀ ਮੁਕਤਸਰ ਸਾਹਿਬ/ਮਲੋਟ, 3 ਜੂਨ (ਸੁਖਪਾਲ ਸਿੰਘ ਢਿੱਲੋਂ, ਪਾਟਿਲ)-ਕਿ੍ਸ਼ੀ ਵਿਗਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਭਾਗਸਰ, ਗੰਧੜ, ਚੱਕ ਸ਼ੇਰੇਵਾਲਾ, ਰੱਥੜੀਆਂ, ਕੱਟਿਆਂਵਾਲੀ ਆਦਿ ਵਿਖੇ ਕੈਂਪ ਲਗਾਏ ਗਏ, ਜਿਨ੍ਹਾਂ ਵਿਚ ਸੂਝਵਾਨ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਕਿ੍ਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਵੱਖ-ਵੱਖ ਫ਼ਸਲਾਂ ਦੀ ਕਾਸ਼ਤ ਦੇ ਉੱਨਤ ਢੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਤੇ ਕਣਕ ਦੇ ਨਾੜ ਨੂੰ ਖੇਤਾਂ ਵਿਚ ਸਾੜਨ ਨਾਲ ਵਾਤਾਵਰਨ, ਸਿਹਤ ਤੇ ਜ਼ਮੀਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਇਨ੍ਹਾਂ ਦੇ ਸਹੀ ਢੰਗ ਨਾਲ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਸੁਚੱਜੇ ਢੰਗ ਨਾਲ ਕੁਦਰਤੀ ਸਰੋਤਾਂ ਤੇ ਖੇਤੀ ਰਸਾਇਣਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਮਿੱਟੀ ਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਦੇ ਹੋਏ ਫ਼ਸਲਾਂ ਵਿਚ ਮਿੱਟੀ ਪਰਖ ਦੇ ਆਧਾਰ 'ਤੇ ਖ਼ਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਚੰਗੇ ਦੁੱਧ ਉਤਪਾਦਨ ਲਈ ਚੰਗੀ ਖ਼ੁਰਾਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ ਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣੂ ਕਰਵਾਇਆ | ਮਨੁੱਖੀ ਸਿਹਤ ਲਈ ਫ਼ਲਾਂ ਦੀ ਖ਼ੁਰਾਕ ਵਿਚ ਮਹੱਤਤਾ ਬਾਰੇ ਦੱਸਦੇ ਹੋਏ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਫ਼ਲਦਾਰ ਬੂਟੇ ਲਗਾਉਣ ਵਾਸਤੇ ਪ੍ਰੇਰਿਤ ਕੀਤਾ | ਕੈਂਪ ਵਿਚ ਸ਼ਾਮਿਲ ਕਿਸਾਨਾਂ ਵਲੋਂ ਖੇਤੀ ਮਸਲਿਆਂ ਸੰਬੰਧੀ ਸਵਾਲ ਕੀਤੇ ਗਏ ਤੇ ਮਾਹਿਰਾਂ ਵਲੋਂ ਮੌਕੇ 'ਤੇ ਜਵਾਬ ਦਿੱਤੇ ਗਏ |
Ad Position 22
No active advertisement
ਪਿਛਲੀ ਖ਼ਬਰ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਗਲੀ ਖ਼ਬਰ ਭਾਜਪਾ ਵਲੋਂ ਲੁਧਿਆਣਾ ਵੈਸਟ ਉੱਪ ਚੋਣ ਸੰਬੰਧੀ
Ad Position 24