17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਿਵਲ ਸਰਜਨ ਵਲੋਂ ਗਰਮੀ ਰੁੱਤ ਦੀਆਂ ਬਿਮਾਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 04-06-2025
ਸ੍ਰੀ ਮੁਕਤਸਰ ਸਾਹਿਬ, 3 ਜੂਨ (ਸੁਖਪਾਲ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ, ਮਲਟੀਪਰਪਜ਼ ਹੈਲਥ ਵਰਕਰ ਮੇਲ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਡਾ. ਚੰਦਰ ਸ਼ੇਖਰ ਕੱਕੜ ਨੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਇਸ ਸਾਲ ਆਉਣ ਵਾਲੇ ਦਿਨਾਂ ਵਿਚ ਮੌਸਮ ਵਿਭਾਗ ਦੇ ਦਿ੍ਸ਼ਟੀਕੋਣ ਅਨੁਸਾਰ ਜ਼ਿਆਦਾ ਗਰਮੀ ਪੈਣ ਦੇ ਆਸਾਰ ਹਨ, ਜਿਸ ਕਾਰਨ ਲੂਅ ਲੱਗ ਸਕਦੀ ਹੈ | ਇਸ ਲਈ ਲੋਕਾਂ ਨੂੰ ਗਰਮੀ ਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਸਿਹਤ ਵਿਭਾਗ ਦਾ ਸਟਾਫ਼ ਵੀ ਫ਼ੀਲਡ ਵਿਚ ਜਾਣ ਸਮੇਂ ਆਪਣੇ-ਆਪ ਨੂੰ ਗਰਮੀ ਤੋਂ ਬਚਾਅ ਕੇ ਰੱਖੇ | ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਮੱਛਰ ਪੈਦਾ ਹੋ ਜਾਂਦੇ ਹਨ, ਜਿਸ ਕਾਰਨ ਡੇਂਗੂ ਤੇ ਮਲੇਰੀਆ ਦੇ ਕੇਸ ਵਧ ਸਕਦੇ ਹਨ, ਇਸ ਲਈ ਜ਼ਿਲ੍ਹੇ ਅੰਦਰ ਮਲੇਰੀਆ ਤੇ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾਣ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਤੇ ਡੇਂਗੂ ਬੁਖ਼ਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ ਹੋਣਾ, ਸਿਰ ਅੱਖਾਂ ਜੋੜਾਂ ਤੇ ਸਰੀਰ ਵਿਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਨਜ਼ਰ ਆਉਣ, ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ | ਮਲੇਰੀਆ ਤੇ ਡੇਂਗੂ ਦੇ ਟੈੱਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਇਸ ਸਮੇਂ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਸੁਨੀਲ ਸਿੰਗਲਾ ਸੀਨੀਅਰ ਫਾਰਮੇਸੀ ਅਫ਼ਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਹੈਲਥ ਇੰਸਪੈਕਟਰ, ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਮਲਟੀਪਰਪਜ਼ ਹੈਲਥ ਵਰਕਰ ਮੇਲ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੀ ਸੋਚ ਪੰਜਾਬ ਦੀ ਕਿਸਾਨੀ ਪੱਖੀ ਨਹੀਂ-ਰਾਜਾ ਬਰਾੜ, ਗੁਰਤੇਜ ਮਾਨ <br/> ਅਗਲੀ ਖ਼ਬਰ ਲੇਖਕ ਜਸਵੀਰ ਸ਼ਰਮਾ ਦੱਦਾਹੂਰ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ
Ad Position 24