25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਰਕਾਰੀ ਕਾਲਜ ਵਿਖੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 05-06-2025
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਲਾਸਟਿਕ ਪ੍ਰਦੂਸ਼ਣ ਨੂੰ ਖ਼ਤਮ ਕਰਨ ਦੀ ਮਹੱਤਤਾ ਨੂੰ ਉਜਾਗਰ ਕਰਨ ਲਈ ਪਿ੍ੰਸੀਪਲ ਡਾ. ਜਗਜੀਵਨ ਕੌਰ ਦੀ ਰਹਿਨੁਮਾਈ ਹੇਠ ਨਾਨ ਮੈਡੀਕਲ ਵਿਭਾਗ ਦੇ ਯਤਨਾਂ ਸਦਕਾ ਕਾਲਜ ਕੈਂਪਸ ਵਿਚ ਪਲਾਸਟਿਕ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ | ਇਸ ਗਤੀਵਿਧੀ ਨੂੰ ਕਰਵਾਉਣ ਲਈ ਨਾਨ ਮੈਡੀਕਲ ਵਿਭਾਗ ਦੇ ਮੁਖੀ ਡਾ. ਮੀਨੂ ਜਿੰਦਲ (ਕੈਮਿਸਟਰੀ ਵਿਭਾਗ), ਪ੍ਰੋ. ਆਸਮਾ (ਮੁਖੀ ਫਿਜਿਕਸ ਵਿਭਾਗ) ਅਤੇ ਪ੍ਰੋ. ਅੰਕਿਤ (ਮੁਖੀ ਹਿਸਾਬ ਵਿਭਾਗ) ਮੌਜੂਦ ਸਨ | ਇਸ ਲੇਖ ਰਚਨਾ ਮੁਕਾਬਲੇ ਵਿਚ ਵਿਦਿਆਰਥੀਆਂ ਨੂੰ ਮੌਕੇ 'ਤੇ ਹੀ ਤਿੰਨ ਵਿਸ਼ੇ (ਪਲਾਸਟਿਕ ਪ੍ਰਦੂਸ਼ਣ ਦਾ ਸਿਹਤ 'ਤੇ ਪ੍ਰਭਾਵ, ਪਲਾਸਟਿਕ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਤੇ ਪ੍ਰਦੂਸ਼ਣ) ਦਿੱਤੇ ਗਏ | ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪਲਾਸਟਿਕ ਪ੍ਰਦੂਸ਼ਣ ਦੀ ਰੋਕਥਾਮ ਬਾਰੇ ਦੱਸਿਆ ਗਿਆ | ਪਿ੍ੰਸੀਪਲ ਵਲੋਂ ਵਿਦਿਆਰਥੀਆਂ ਤੇ ਸਟਾਫ਼ ਨੂੰ ਮੁਖ਼ਾਤਬ ਹੁੰਦਿਆਂ ਪਲਾਸਟਿਕ ਦੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨਾਂ ਦਾ ਜ਼ਿਕਰ ਕਰਦਿਆਂ ਪਲਾਸਟਿਕ ਦੀ ਮੁੜ ਵਰਤੋਂ 'ਤੇ ਜ਼ੋਰ ਦਿੱਤਾ | ਪਿ੍ੰਸੀਪਲ ਨੇ ਕਾਲਜ ਕੈਂਪਸ ਵਿਚ ਪਲਾਸਟਿਕ ਦੀ ਵਰਤੋਂ ਬੰਦ ਕਰਨ ਸੰਬੰਧੀ ਹਦਾਇਤ ਜਾਰੀ ਕੀਤੀ | ਮੁਕਾਬਲੇ ਵਿਚ ਪ੍ਰੋ. ਜਗਮੀਤ ਸਿੰਘ (ਪੰਜਾਬੀ ਵਿਭਾਗ), ਪ੍ਰੋ. ਰਜਿੰਦਰ ਸਿੰਘ (ਫ਼ਿਲਾਸਫ਼ੀ ਵਿਭਾਗ) ਅਤੇ ਪ੍ਰੋ. ਰਮਨਪ੍ਰੀਤ ਕੌਰ (ਇਤਿਹਾਸ ਵਿਭਾਗ) ਵਲੋਂ ਜੱਜ ਦੀ ਭੂਮਿਕਾ ਨਿਭਾਈ ਗਈ | ਇਸ ਮੌਕੇ ਬੀ.ਐੱਸ.ਸੀ. ਨਾਨ ਮੈਡੀਕਲ ਦੀਆਂ ਵਿਦਿਆਰਥਣਾਂ ਹਰਵੀਰ ਕੌਰ, ਸ਼ਿਵਚਰਨਜੀਤ ਕੌਰ ਤੇ ਸੁਨੇਹਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਜਗਜੀਵਨ ਕੌਰ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਸੈਲਫ਼ ਡਿਫ਼ੈਂਸ ਸੰਬੰਧੀ ਕੈਂਪ ਲਗਾਇਆ
Ad Position 24