25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜਸ਼ਨ ਬਰਾੜ ਤੇ ਜਗਦੇਵ ਸਿੰਘ ਬਾਂਮ ਦੀਆਂ ਨਿਯੁਕਤੀਆਂ 'ਤੇ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 05-06-2025
ਬਲਦੇਵ ਕੁਮਾਰ ਲਾਲੀ ਗਗਨੇਜਾ |


ਮਲੋਟ, 4 ਜੂਨ (ਪਾਟਿਲ)-ਆਮ ਆਦਮੀ ਪਾਰਟੀ ਨੇ ਮੁੜ ਤੋਂ ਜਸ਼ਨ ਬਰਾੜ ਲੱਖੇਵਾਲੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਇੰਚਾਰਜ ਅਤੇ ਜਗਦੇਵ ਸਿੰਘ ਬਾਂਮ ਨੂੰ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦਾ ਇੰਚਾਰਜ ਨਿਯੁਕਤ ਕੀਤਾ ਹੈ | ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਆਮ ਆਦਮੀ ਪਾਰਟੀ ਮਲੋਟ ਦੇ ਸ਼ਹਿਰੀ ਪ੍ਰਧਾਨ ਤੇ ਕੌਂਸਲਰ ਅਤੇ ਸੰਤੋਸ਼ ਗੰਗਨੇਜਾ ਕੌਂਸਲਰ ਨੇ ਇਨ੍ਹਾਂ ਆਗੂਆਂ ਦੀਆਂ ਮੁੜ ਨਿਯੁਕਤੀਆਂ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜਸ਼ਨ ਬਰਾੜ ਲੱਖੇਵਾਲੀ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਦੇ ਸਦਕਾ ਮੁੜ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਵਜੋਂ ਨਿਯੁਕਤ ਕਰਨਾ ਸ਼ਲਾਘਾਯੋਗ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਜਸ਼ਨ ਬਰਾੜ ਦੀ ਇਸ ਨਿਯੁਕਤੀ ਨਾਲ ਸਮੁੱਚੇ ਜ਼ਿਲ੍ਹੇ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਨੌਜਵਾਨ ਆਗੂ ਸੁਨੀਲ ਗਗਨੇਜਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਅਵਾਰਾ ਪਸ਼ੂਆਂ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਅੰਡਰ-23 (ਲੜਕੇ) ਜ਼ਿਲ੍ਹਾ ਕਿ੍ਕਟ ਮੁਕਾਬਲੇ 'ਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਜੇਤੂ ਰਹੀ
Ad Position 24