ਸ੍ਰੀ ਮੁਕਤਸਰ ਸਾਹਿਬ, 4 ਜੂਨ (ਸੁਖਪਾਲ ਸਿੰਘ ਢਿੱਲੋਂ)-ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਵਾਰਾ ਪਸ਼ੂਆਂ ਦੀ ਬਹੁਤ ਭਰਮਾਰ ਹੈ, ਜਿਸ ਕਰਕੇ ਸ਼ਹਿਰ ਵਾਸੀ ਬਹੁਤ ਪ੍ਰੇਸ਼ਾਨ ਹਨ | ਬੀਤੇ ਦਿਨ ਵੀ ਕਿਰਤ ਨਗਰ ਸ੍ਰੀ ਮੁਕਤਸਰ ਸਾਹਿਬ ਵਾਸੀ ਇਕ ਔਰਤ ਸੁਖਜੀਤ ਕੌਰ ਪਤਨੀ ਨੰਬਰਦਾਰ ਅਮਰਜੀਤ ਸਿੰਘ ਬਰਾੜ (ਭਾਗਸਰ ਵਾਲੇ) ਦੇ ਇਕ ਅਵਾਰਾ ਪਸ਼ੂ ਨੇ ਸੱਟਾਂ ਮਾਰ ਦਿੱਤੀਆਂ, ਜਿਸ ਨੂੰ ਹਸਪਤਾਲ ਲਿਜਾਣਾ ਪਿਆ | ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸੁਣਨ ਨੂੰ ਮਿਲ ਰਹੀਆਂ ਹਨ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵਲੋਂ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ |