25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਰਕਾਰੀ ਕਾਲਜ ਵਿਖੇ ਵਿਸ਼ਵ ਸਾਈਕਲ ਦਿਵਸ ਨੂੰ ਸਮਰਪਿਤ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 05-06-2025
ਸ੍ਰੀ ਮੁਕਤਸਰ ਸਾਹਿਬ, 4 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਡਾ. ਜਗਜੀਵਨ ਕੌਰ ਦੀ ਅਗਵਾਈ ਤੇ ਰਹਿਨੁਮਾਈ ਹੇਠ ਸਰੀਰਕ ਸਿੱਖਿਆ ਤੇ ਖੇਡਾਂ ਵਿਭਾਗ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਵਿਸ਼ਵ ਸਾਈਕਲ ਦਿਵਸ ਨੂੰ ਸਮਰਪਿਤ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਸਟਾਫ਼ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਨੇ ਆਖਿਆ ਕਿ ਅੱਜ ਦੇ ਮਨੁੱਖ ਨੇ ਗੱਡੀਆਂ ਦੇ ਯੁੱਗ ਵਿਚ ਸਾਈਕਲ ਨੂੰ ਵਿਸਾਰ ਦਿੱਤਾ ਹੈ, ਜਿਸ ਕਰਕੇ ਮਨੁੱਖ ਸਰੀਰਕ ਤੇ ਵਾਤਾਵਰਣ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਇਸ ਲਈ ਵਿਦਿਆਰਥੀ ਸਾਈਕਲ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ | ਇਸ ਸਮੇਂ ਸਰੀਰਕ ਸਿੱਖਿਆ ਤੇ ਖੇਡਾਂ ਵਿਭਾਗ ਦੇ ਮੁਖੀ ਤੇ ਵਾਇਸ ਪਿ੍ੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਕਨਵੀਨਰ ਪ੍ਰੋ. ਕੁਲਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸਾਈਕਲ ਦੇ ਸਰੀਰਕ ਤੇ ਵਾਤਾਵਰਣਿਕ ਮਹੱਤਤਾ ਤੋਂ ਜਾਣੂ ਕਰਵਾਇਆ | ਇਸ ਸਮੇਂ ਪ੍ਰੋ. ਰਜਿੰਦਰ ਸਿੰਘ, ਪ੍ਰੋ. ਰਵੀ ਕਿਰਨ, ਪ੍ਰੋ. ਕੰਵਰਜੀਤ ਸਿੰਘ, ਪ੍ਰੋ. ਜਸਕਰਨ ਸਿੰਘ, ਲਾਇਬ੍ਰੇਰੀਅਨ ਚਮਕੌਰ ਸਿੰਘ ਬਰਾੜ, ਸਹਾਇਕ ਸੁਪਰਡੈਂਟ ਦੌਲਧ ਸਿੰਘ ਖੋਖਰ, ਸਹਾਇਕ ਸੁਪਰਡੈਂਟ ਸ਼ਮਿੰਦਰ ਸਿੰਘ ਚੜੇਵਾਨ ਅਤੇ ਸਮੂਹ ਸਟਾਫ਼ ਨੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. ਜੇਤੂ ਟੀਮ ਆਰ.ਸੀ.ਬੀ. ਦੇ ਮੈਨੇਜਰ ਸ਼ਮਿੰਦਰ ਸਿੰਘ ਸਿੱਧੂ ਮਲੋਟ ਦੇ ਵਾਸੀ ਅਗਲੀ ਖ਼ਬਰ ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦਾ ਵਫ਼ਦ ਰਾਹੁਲ ਤਿਵਾੜੀ ਨੂੰ ਮਿਲਿਆ
Ad Position 24