26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੜ੍ਹ ਪੀੜਤਾਂ ਲਈ ਡੇਢ ਕਰੋੜ ਦੀ ਰਾਸ਼ੀ ਜਾਰੀ <br/>

Ad Position 21
No active advertisement
ਅਜੀਤ ਡੈਸਕ 30-08-2025
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ. ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਾਰਜ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪੰਜਾਬ ਅੰਦਰ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੀ ਪੱਧਰ 'ਤੇ ਇੰਤਜਾਮ ਕੀਤੇ ਜਾ ਰਹੇ ਹਨ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਟਰੱਸਟ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਢ ਕਰੋੜ ਰੁਪਏ ਤੁਰੰਤ ਜਾਰੀ ਕਰ ਦਿੱਤੇ ਗਏ ਹਨ ਅਤੇ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਵੱਡੀ ਪੱਧਰ 'ਤੇ ਲੋਂੜੀਦਾ ਸਾਮਾਨ (ਮੱਛਰਦਾਨੀ, ਕੰਬਲ, ਦਵਾਈਆਂ, ਰਾਸ਼ਨ ਕਿੱਟਾਂ, ਹਰਾ ਚਾਰਾ, ਤਰਪਾਲਾਂ, ਸਾਫ਼ ਪਾਣੀ) ਭੇਜਿਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਟੀਮਾਂ ਹੜ੍ਹ ਪੀੜਤ ਇਲਾਕਿਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਦਿਨ-ਰਾਤ ਕੰਮ ਕਰ ਰਹੀਆਂ ਹਨ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੂਰੀ ਟੀਮ ਵਲੋਂ ਹੜ੍ਹ ਪੀੜਤਾਂ ਲਈ ਕੰਮ ਕਰ ਰਹੀਆਂ ਟਰੱਸਟ ਦੀਆਂ ਟੀਮਾਂ ਨੂੰ ਵਲੰਟੀਅਰ ਤੌਰ 'ਤੇ ਕੰਮ ਕਰਨ ਲਈ ਸੁਨੇਹੇ ਭੇਜ ਦਿੱਤੇ ਗਏ ਹਨ ਤਾਂ ਜੋ ਹੰਗਾਮੀ ਹਾਲਤ ਵਿਚ ਮਦਦ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
Ad Position 24