26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 30-08-2025
ਫ਼ਰੀਦਕੋਟ, 29 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 7 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨਵੀਂ ਦਾਣਾ ਮੰਡੀ, ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਵੇਅਰ ਹਾਊਸ ਗਡਾਊਨ ਦੇ ਪਿਛਲੇ ਪਾਸੇ ਵਿਕਮਜੀਤ ਸਿੰਘ ਉਰਫ਼ ਵਿੱਕੀ ਪੁੱਤਰ ਚਰਨਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਅਸਲ੍ਹਾ ਲਾਇਸੈਂਸੀ 2 ਤੋਂ ਵੱਧ ਅਸਲ੍ਹਾ ਲਾਇਸੈਂਸ ਤੋਂ ਡਿਲੀਟ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ ਅਗਲੀ ਖ਼ਬਰ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ <br/>
Ad Position 24