26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੁਲਿਸ ਵਲੋਂ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਦਾ ਤਾਂਬਾ ਤੇ ਤੇਲ ਚੋਰੀ ਕਰਨ ਵਾਲਾ ਗਰੋਹ ਕਾਬੂ

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ, ਨਾਲ ਐੱਸ. ਪੀ. ਮਨਮੀਤ ਸਿੰਘ ਢਿੱਲੋਂ, ਇੰਸਪੈਕਟਰ ਗੁਰਵਿੰਦਰ ਸਿੰਘ, ਜਸਵੀਰ ਸਿੰਘ ਤੇ ਹੋਰ | ਅਜੀਤ ਤਸਵੀਰ<br/> 30-08-2025

105 ਕਿੱਲੋ ਤਾਂਬਾ ਬਰਾਮਦ ਕੀਤਾ-ਜ਼ਿਲ੍ਹਾ ਪੁਲਿਸ ਮੁਖੀ
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਰਣਜੀਤ ਸਿੰਘ ਢਿੱਲੋਂ)-ਵੱਖ-ਵੱਖ ਜ਼ਿਲਿ੍ਹਆਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰਾਂ ਦਾ ਤਾਂਬਾ ਤੇ ਤੇਲ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਗਰੋਹ ਦਾ ਪਰਦਾਫ਼ਾਸ਼ ਕਰਦਿਆਂ ਚਾਰ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ 105 ਕਿੱਲੋ ਤਾਂਬਾ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਦਾ ਤਾਂਬਾ ਤੇ ਤੇਲ ਚੋਰੀ ਹੋਣ ਨਾਲ ਕਿਸਾਨ ਬਹੁਤ ਪ੍ਰੇਸ਼ਾਨ ਸਨ | ਪੁਲਿਸ ਵਲੋਂ ਇਨ੍ਹਾਂ ਘਟਨਾਵਾਂ ਨੂੰ ਨੱਥ ਪਾਉਣ ਲਈ ਕੀਤੀ ਗਈ ਸਖ਼ਤੀ ਤਹਿਤ ਭਰੋਸੇਯੋਗ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਪਤਾ ਲੱਗਿਆ ਕਿ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ ਤੇ ਮੋਗਾ ਜ਼ਿਲਿ੍ਹਆਂ ਤੋਂ ਇਕ ਗਰੋਹ ਆਪਣੇ ਸਾਥੀਆਂ ਸਮੇਤ ਖੇਤਾਂ 'ਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਤੇ ਤੇਲ ਚੋਰੀ ਕਰਦੇ ਹਨ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਲੰਬੀ ਵਿਖੇ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਨਾਕਾ ਲਾਇਆ ਗਿਆ | ਇਸ ਦੌਰਾਨ ਗਰੀਬ ਸਿੰਘ ਪੁੱਤਰ ਕਰਨੈਲ ਸਿੰਘ ਪਿੰਡ ਘੁਗਿਆਣਾ ਜ਼ਿਲ੍ਹਾ ਫ਼ਰੀਦਕੋਟ, ਅੰਗਰੇਜ਼ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਬੁਰਜ ਲੱਧਾ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ, ਗੁਰਦਿੱਤਾ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਦੇਵੀ ਵਾਲਾ ਜ਼ਿਲ੍ਹਾ ਫ਼ਰੀਦਕੋਟ ਤੇ ਕਰਮਜੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਸੁਖਾਨੰਦ ਜ਼ਿਲ੍ਹਾ ਮੋਗਾ ਨੂੰ ਗੱਡੀ ਸਮੇਤ ਕਾਬੂ ਕਰਕੇ ਘਟਨਾ ਸਥਾਨ 'ਤੇ ਹੀ 49.200 ਕਿੱਲੋ ਚੋਰੀ ਕੀਤਾ ਤਾਂਬਾ ਬਰਾਮਦ ਕੀਤਾ | ਇਸ ਦੌਰਾਨ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਸ 'ਚ ਦੋ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ | ਪੜਤਾਲ ਦੌਰਾਨ ਦੋਸ਼ੀਆਂ ਨੇ ਮਹੱਤਵਪੂਰਨ ਖ਼ੁਲਾਸੇ ਕੀਤੇ, ਜਿਸ ਨਾਲ ਵਾਧੂ 55.800 ਕਿੱਲੋ ਚੋਰੀ ਕੀਤਾ ਤਾਂਬਾ ਬਰਾਮਦ ਕੀਤਾ ਗਿਆ, ਜੋ ਕਿ ਕੇਸ 'ਚ ਵੱਡੀ ਸਫ਼ਲਤਾ ਸੀ | ਗਰੀਬ ਸਿੰਘ, ਅੰਗਰੇਜ਼ ਸਿੰਘ ਅਤੇ ਗੁਰਦਿੱਤਾ ਸਿੰਘ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਹਨ | ਇਨ੍ਹਾਂ ਦੋਸ਼ੀਆਂ ਤੋਂ ਕੁੱਲ 105 ਕਿੱਲੋ ਤਾਂਬਾ ਬਰਾਮਦ ਹੋਇਆ ਹੈ | ਉਨ੍ਹਾਂ ਦੱਸਿਆ ਕਿ ਬਾਕੀ ਗਰੋਹ ਮੈਂਬਰਾਂ ਦੀ ਪਹਿਚਾਣ ਤੇ ਗਿ੍ਫ਼ਤਾਰੀ ਲਈ ਲਗਾਤਾਰ ਯਤਨ ਜਾਰੀ ਹਨ | ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐੱਸ. ਪੀ. (ਡੀ), ਗੁਰਵਿੰਦਰ ਸਿੰਘ ਇੰਸਪੈਕਟਰ, ਜਸਵੀਰ ਸਿੰਘ ਐੱਸ. ਐੱਚ. ਓ. ਥਾਣਾ ਲੰਬੀ ਤੇ ਹੋਰ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਪਾਲ ਕੌਰ (ਕੋਠੇ ਸੰਤਾ ਸਿੰਘ ਵਾਲੇ) ਨਮਿਤ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ਜ਼ਿਲ੍ਹੇ ਦੇ ਸਮੂਹ ਅਸਲ੍ਹਾ ਲਾਇਸੈਂਸੀ 2 ਤੋਂ ਵੱਧ ਅਸਲ੍ਹਾ ਲਾਇਸੈਂਸ ਤੋਂ ਡਿਲੀਟ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ
Ad Position 24