26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਸਪਾ ਨੇ ਰਾਜਪਾਲ ਦੇ ਨਾਂਅ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 30-08-2025
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜੋ ਪਿਛਲੇ ਦਿਨੀਂ ਹਲਕਾ ਫਿਲੌਰ ਦੇ ਪਿੰਡ ਧਨੇਤਾ ਵਿਖੇ ਸਤਿਗੁਰੂ ਰਵਿਦਾਸ ਜੀ ਦੇ ਗੁਰੂਘਰ ਦੀ ਚਾਰਦੀਵਾਰੀ ਨੂੰ ਤੋੜਿਆ ਗਿਆ ਹੈ, ਇਸ ਤੋਂ ਇਲਾਵਾ ਫ਼ਤਿਹਗੜ੍ਹ ਦੇ ਪਿੰਡ ਚੂੜੀਆਂ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਸੋਸ਼ਲ ਮੀਡੀਆ ਉੱਪਰ ਭਗਵਾਨ ਵਾਲਮੀਕਿ ਜੀ ਨੂੰ ਅਪਸ਼ਬਦ ਬੋਲੇ ਹਨ ਤੇ ਪਟਿਆਲਾ ਦੇ ਪਿੰਡ ਬਠੋਈ ਕਲਾਂ ਵਿਖੇ ਦਲਿਤਾਂ ਦੀ ਕੁੱਟਮਾਰ ਕੀਤੀ ਗਈ ਹੈ, ਇਨ੍ਹਾਂ ਦੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਦੇ ਸੰਬੰਧ 'ਚ ਅੱਜ ਪੰਜਾਬ ਭਰ 'ਚ ਬਸਪਾ ਵਲੋਂ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਗਏ ਹਨ | ਇਸ ਲੜੀ ਤਹਿਤ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਵੀ ਬਲਕਾਰ ਸਿੰਘ ਲੱਖੇਵਾਲੀ ਦੀ ਅਗਵਾਈ 'ਚ ਪੰਜਾਬ ਦੇ ਰਾਜਪਾਲ ਦੇ ਨਾਂਅ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਮੌਜੂਦ ਅਧਿਕਾਰੀ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਲੱਖੇਵਾਲੀ, ਜਨਰਲ ਸਕੱਤਰ ਸ੍ਰੀ ਚੰਦ, ਜ਼ਿਲ੍ਹਾ ਸਕੱਤਰ ਜੈਲਾ ਰਾਮ, ਜ਼ਿਲ੍ਹਾ ਇੰਚਾਰਜ ਗੁਰਦਾਸ, ਜਗਦੇਵ ਅਲਾਰਮ, ਹਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਚੰਨੂੰ, ਅਮਰਜੀਤ ਲੰਬੀ, ਰਘਬੀਰ ਸਿੰਘ ਹਲਕਾ ਪ੍ਰਧਾਨ ਗਿੱਦੜਬਾਹਾ, ਸ਼ਮਸ਼ੇਰ ਸਿੰਘ ਭੂੰਦੜ, ਸੀਨੀਅਰ ਆਗੂ ਪ੍ਰਕਾਸ਼ ਚੰਦ ਮਲੋਟ ਹਲਕਾ ਪ੍ਰਧਾਨ, ਅਨਿਲ ਕੁਮਾਰ ਜਾਟਵ, ਜਨਰਲ ਸਕੱਤਰ ਨਿਰਮਲ ਕੁਮਾਰ, ਮਹਿੰਦਰ ਕੁਮਾਰ, ਸੁਰੇਸ਼ ਕੁਮਾਰ, ਖੇਮ ਚੰਦ, ਲਛਮਣ ਦਾਸ, ਪ੍ਰੇਮ ਇੰਦੌਰਾ, ਦਯਾਨੰਦ ਫੂਲੇਵਾਲਾ, ਗੁਰਪ੍ਰੀਤ ਸਿੰਘ ਸ਼ੇਰਗੜ੍ਹ, ਸੁੰਦਰ ਲਾਲ, ਜਗਜੀਤ ਸਿੰਘ, ਚਮਕੌਰ ਸਿੰਘ ਹਰੀਕੇ, ਬੋਹੜ ਸਿੰਘ, ਸਰੂਪ ਚੰਦ ਖ਼ਜ਼ਾਨਚੀ, ਬੁੱਧ ਰਾਮ, ਨਿਰਮਲ ਖਿੱਚੀ, ਇੰਦਰਜੀਤ ਖਿੱਚੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸਾਈਬਰ ਕ੍ਰਾਈਮ ਵਿਸ਼ੇ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਟਵਾਰੀ ਖੇਤਾ ਸਿੰਘ ਬਰਾੜ ਦੀ ਪਤਨੀ ਦਾ ਦਿਹਾਂਤ <br/>
Ad Position 24