26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੇਂਗੂ ਤੋਂ ਬਚਾਅ ਲਈ ਟੀਮਾਂ ਨੂੰ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 30-08-2025
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਹਰਮਹਿੰਦਰ ਪਾਲ)-'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਡਾ. ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾਂ 'ਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ, ਬ੍ਰੀਡਿੰਗ ਚੈਕਰ ਤੇ ਨਰਸਿੰਗ ਸਟੂਡੈਂਟ ਸ਼ਾਮਿਲ ਸਨ, ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਡੇਂਗੂ ਦੇ ਲਾਰਵੇ ਦੀ ਪਹਿਚਾਣ ਸੰਬੰਧੀ ਜਾਣਕਾਰੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਡਾ. ਜਗਦੀਪ ਚਾਵਲਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਅੱਜ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ, ਕੋਟਕਪੂਰਾ ਰੋਡ, ਟਿੱਬੀ ਸਾਹਿਬ ਰੋਡ, ਤਿਲਕ ਨਗਰ, ਜੋਧੂ ਕਾਲੋਨੀ, ਅਬੋਹਰ ਰੋਡ ਤੇ ਹੋਰ ਜਨਤਕ ਥਾਵਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਰਹੀਆਂ ਹਨ | ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਬਾਰਿਸ਼ਾਂ ਕਾਰਨ ਘਰਾਂ ਵਿਚ ਅਤੇ ਆਲੇ-ਦੁਆਲੇ ਪਾਣੀ ਇਕੱਠਾ ਹੋ ਗਿਆ ਹੈ, ਜਿਸ 'ਚ ਮੱਛਰ ਪੈਦਾ ਹੋ ਸਕਦਾ ਹੈ ਤੇ ਸਾਨੂੰ ਬਿਮਾਰ ਕਰ ਸਕਦਾ ਹੈ, ਇਸ ਲਈ ਡੇਂਗੂ ਵਿਰੋਧੀ ਗਤੀਵਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਇਸ ਮੌਕੇ ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਨਜ਼ਰ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ 'ਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ | ਡੇਂਗੂ ਦੇ ਟੈੱਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫ਼ਸਰ, ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਸ਼ਮਸ਼ੇਰ ਸਿੰਘ, ਹਰਜਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਸੇਵਕ ਸਿੰਘ, ਆਸ਼ਾ ਵਰਕਰਾਂ, ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਵਿਦਿਆਰਥੀ ਅਤੇ ਬ੍ਰੀਡਿੰਗ ਚੈੱਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੂਰਤੀ ਸਥਾਪਨਾ ਸਮਾਰੋਹ ਦੇ ਸੰਬੰਧ 'ਚ ਕਲਸ਼ ਯਾਤਰਾ ਕੱਢੀ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਸਾਈਬਰ ਕ੍ਰਾਈਮ ਵਿਸ਼ੇ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24