26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ੍ਰੀ ਮੁਕਤਸਰ ਸਾਹਿਬ ਤੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ

Ad Position 21
No active advertisement
ਅਜੀਤ ਡੈਸਕ 30-08-2025
ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁਹੱਈਆ ਕਰਵਾ ਰਹੀ ਹੈ ਹਰ ਸੰਭਵ ਮਦਦ-ਵਿਧਾਇਕ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਟਰੱਕਾਂ ਨੂੰ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਹਲਕਾ ਵਿਧਾਇਕ ਨੇ ਦੱਸਿਆ ਕਿ ਇਨ੍ਹਾਂ ਦੋ ਟਰੱਕਾਂ 'ਚ 1000 ਦੇ ਕਰੀਬ ਰਾਸ਼ਨ ਦੀਆਂ ਕਿੱਟਾਂ ਹਨ, ਜਿਨ੍ਹਾਂ ਨੂੰ ਅੱਜ ਫ਼ਾਜ਼ਿਲਕਾ ਜ਼ਿਲ੍ਹੇ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਭੇਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿਚ ਆਟਾ, ਚਾਹ, ਖੰਡ, ਦਾਲ, ਖਾਣ ਵਾਲਾ ਤੇਲ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਭੇਜੀਆਂ ਜਾ ਰਹੀਆਂ ਹਨ | ਉਨ੍ਹਾਂ ਸਮੂਹ ਇਲਾਕਾ ਵਾਸੀਆਂ, ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਆਫ਼ਤ ਦੀ ਇਸ ਘੜੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਅਤੇ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ, ਕਿਉਂਕਿ ਇਨ੍ਹਾਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਡਾ ਸਾਰਿਆਂ ਦਾ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ | ਇਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਬਲਜੀਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਸਹਿਕਾਰੀ ਸੁਸਾਇਟੀ ਪੰਜਾਬ ਦੇ ਚੇਅਰਮੈਨ ਜਗਦੇਵ ਸਿੰਘ ਬਾਂਮ, ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਜਸ਼ਨਦੀਪ ਸਿੰਘ ਬਰਾੜ, ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸੁਖਵਿੰਦਰ ਸਿੰਘ ਗਿੱਲ, ਖ਼ੁਸ਼ਬੀਰ ਸਿੰਘ ਯੂਥ ਆਗੂ, ਜਸਵੰਤ ਸਿੰਘ ਸੰਧੂ ਸੰਗਠਨ ਪ੍ਰਧਾਨ, ਵਰਿੰਦਰ ਢੋਸੀਵਾਲ ਜ਼ਿਲ੍ਹਾ ਈਵੈਂਟ ਇੰਚਾਰਜ, ਹਰਦੀਪ ਸਿੰਘ ਕਾਲਾ ਐੱਮ. ਸੀ. ਤੋਂ ਇਲਾਵਾ ਪਾਰਟੀ ਵਰਕਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਅਮਰੀਕਾ ਤੋਂ ਨਰਮਾ ਤੇ ਕਪਾਹ 'ਤੇ 11 ਫ਼ੀਸਦੀ ਆਯਾਤ ਡਿਊਟੀ ਮੁਕਤ ਤਰੀਕ 'ਚ ਵਾਧਾ ਕਰਨ ਨਾਲ ਕਿਸਾਨਾਂ ਵਿਚ ਨ... ਅਗਲੀ ਖ਼ਬਰ ਮੂਰਤੀ ਸਥਾਪਨਾ ਸਮਾਰੋਹ ਦੇ ਸੰਬੰਧ 'ਚ ਕਲਸ਼ ਯਾਤਰਾ ਕੱਢੀ
Ad Position 24