26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੀ. ਏ. ਵੀ. ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 30-08-2025
ਮਲੋਟ, 29 ਅਗਸਤ (ਪਾਟਿਲ, ਅਜਮੇਰ ਸਿੰਘ ਬਰਾੜ)-ਡੀ. ਏ. ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ 'ਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਸਰਬਜੀਤ ਸਿੰਘ ਦੀ ਪ੍ਰੇਰਣਾ ਨਾਲ ਰਾਸ਼ਟਰੀ ਖੇਡ ਦਿਵਸ ਮਨਾਇਆ | ਇਹ ਦਿਨ ਖੇਡ ਜਗਤ ਦੀ ਇਕ ਮਹਾਨ ਸ਼ਖ਼ਸੀਅਤ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਜਨਮ ਦਿਨ ਦੀ ਯਾਦ 'ਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੂੰ ਇਸ ਖੇਡ ਵਿਚ ਮੁਹਾਰਤ ਹਾਸਿਲ ਸੀ | ਕਾਲਜ ਵਿਖੇ ਇਹ ਖੇਡ ਦਿਵਸ ਮਨਾਉਂਦੇ ਹੋਏ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਮੈਚ ਦੇ ਜੇਤੂ ਵਿਦਿਆਰਥੀਆਂ ਨੂੰ ਸੋਨ ਤੇ ਚਾਂਦੀ ਦੇ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਕਾਲਜ ਦੇ ਇਕ ਹੋਰ ਵਿਦਿਆਰਥੀ ਗੁਰਪ੍ਰੀਤ ਸਿੰਘ (ਬੀ. ਏ. ਸਾਲ ਪਹਿਲਾ) ਜਿਸ ਨੇ ਪਿੰਡ ਬਾਦਲ ਵਿਖੇ ਰਾਈਫ਼ਲ ਸ਼ੂਟਿੰਗ ਮੁਕਾਬਲੇ ਵਿਚ ਤੀਜਾ ਸਥਾਨ ਹਾਸਿਲ ਕੀਤਾ, ਨੂੰ ਵੀ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਦੀਪਕ ਅਗਰਵਾਲ, ਨੀਲਮ ਭਾਰਦਵਾਜ, ਡਾ. ਵਿਨੀਤ ਕੁਮਾਰ, ਰਿੰਪੂ, ਮਿਸਟਰ ਸਾਹਿਲ ਗੁਲਾਈ ਤੇ ਭੁਪਿੰਦਰ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਲੈਕਚਰ ਕਰਵਾਇਆ
Ad Position 24