26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹਾਂ ਤੋਂ ਪਹਿਲਾਂ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ-ਅਬੁੱਲਖੁਰਾਣਾ

Ad Position 21
No active advertisement
ਅਜੀਤ ਡੈਸਕ 30-08-2025
ਮਲੋਟ, 29 ਅਗਸਤ (ਅਜਮੇਰ ਸਿੰਘ ਬਰਾੜ)-ਪੰਜਾਬ ਕਾਂਗਰਸ ਪਾਰਟੀ ਦੇ ਸਹਿ ਇੰਚਾਰਜ ਜਗਪਾਲ ਸਿੰਘ ਅਬੁੱਲਖੁਰਾਣਾ ਨੇ ਗੱਲਬਾਤ ਕਰਦਿਆਂ ਬਹੁਤ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ 'ਚ ਜੋ ਹੜ੍ਹਾਂ ਦੀ ਗੰਭੀਰ ਸਥਿਤੀ ਬਣੀ ਹੋਈ ਹੈ ਅਤੇ ਕਿਸਾਨੀ, ਫ਼ਸਲਾਂ, ਘਰਾਂ ਤੇ ਪਸ਼ੂਆਂ ਤੋਂ ਇਲਾਵਾ ਮਜ਼ਦੂਰਾਂ ਦੇ ਘਰਾਂ, ਦਲਿਤ ਪਰਿਵਾਰਾਂ, ਦੁਕਾਨਦਾਰਾਂ ਆਦਿ ਦਾ ਹੜ੍ਹਾਂ ਕਰਕੇ ਨੁਕਸਾਨ ਹੋਇਆ ਹੈ, ਇਹ ਕੁਦਰਤੀ ਆਫ਼ਤ ਕਰਕੇ ਨਹੀਂ, ਸਗੋਂ ਪੰਜਾਬ ਸਰਕਾਰ ਵਲੋਂ ਆਪਣੀ ਜ਼ਿੰਮੇਵਾਰੀ ਸਮੇਂ ਸਿਰ ਨਾ ਨਿਭਾਉਣ ਕਰਕੇ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਵੀ ਸਿਤਮ ਦੀ ਗੱਲ ਕਹੀ ਜਾ ਸਕਦੀ ਹੈ ਕਿ ਪਹਿਲਾਂ ਜੋ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬਣੀ ਹੈ, ਉਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਨਾ ਨਿਭਾਉਣ ਕਰਕੇ ਬਣੀ ਅਤੇ ਹੁਣ ਇਸ ਤੋਂ ਵੀ ਵੱਡੀ ਗੱਲ ਇਹ ਕਿ ਪਾਣੀ ਵਿਚ ਡੁੱਬਦੇ ਹੋਏ ਲੋਕਾਂ ਨੂੰ ਬਚਾਉਣ ਲਈ ਵੀ ਪੰਜਾਬ ਸਰਕਾਰ ਪੂਰੀ ਗੰਭੀਰ ਨਜ਼ਰ ਨਹੀਂ ਆ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਆਪਣੇ ਹਾਲ 'ਤੇ ਛੱਡ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਸਮੇਂ ਸਿਰ ਕਦਮ ਚੁੱਕੇ ਹੁੰਦੇ ਤੇ ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੀ ਸਾਫ਼-ਸਫ਼ਾਈ ਕਰਵਾਉਣ ਤੋਂ ਇਲਾਵਾ ਬੰਨ੍ਹ ਆਦਿ ਪੱਕੇ ਕੀਤੇ ਹੁੰਦੇ ਤਾਂ ਅੱਜ ਹਾਲਾਤ ਕੁਝ ਹੋਰ ਹੁੰਦੇ | ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਕਿੱਲਿਆਂਵਾਲੀ ਵਿਖੇ ਹੋਏ ਕਾਂਗਰਸ ਦੇ ਸਮਾਗਮ 'ਚ ਵੀ ਕਹਿ ਕੇ ਆਏ ਹਨ ਕਿ ਜੇਕਰ ਸਰਕਾਰ ਹੁਣ ਵੀ ਪੰਜਾਬ ਦੇ ਲੋਕਾਂ ਦਾ ਭਲਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਤੁਰੰਤ ਮੁੱਖ ਮੰਤਰੀ ਸਮੇਤ ਹੜ੍ਹ ਮਾਰੇ ਪਿੰਡਾਂ ਵਿਚ ਡੇਰੇ ਲਗਾ ਕੇ ਬੈਠਣਾ ਚਾਹੀਦਾ ਹੈ ਤੇ ਪ੍ਰਸ਼ਾਸਨ ਤੋਂ ਲੋਕਾਂ ਦੀ ਪੂਰੀ ਬਣਦੀ ਮਦਦ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕੇਂਦਰ ਸਰਕਾਰ ਬਾਰੇ ਵੀ ਕਿਹਾ ਕਿ ਕੇਂਦਰ ਸਰਕਾਰ ਅੱਜ ਸੰਵਿਧਾਨ ਨੂੰ ਖ਼ਤਮ ਕਰਨ ਲਈ ਨਿੱਤ ਨਵੇਂ ਪੈਂਤਰੇ ਘੜ ਰਹੀ ਹੈ ਅਤੇ ਲੋਕਾਂ ਦੇ ਹੱਕ ਖੋਹਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਹੜ੍ਹਾਂ 'ਚ ਆਏ ਲੋਕਾਂ ਲਈ ਕੀਤੇ ਜਾ ਰਹੇ ਬਚਾਅ ਦੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਸਿੱਖਵਾਲਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਮਨਾਇਆ
Ad Position 24