26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਕਾਰੀ ਕਾਲਜ ਵਿਖੇ ਕੌਮੀ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 30-08-2025
ਸ੍ਰੀ ਮੁਕਤਸਰ ਸਾਹਿਬ, 29 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰੀਰਕ ਸਿੱਖਿਆ ਤੇ ਐੱਨ. ਐੱਸ. ਐੱਸ. ਯੂਨਿਟ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਪਿ੍ੰਸੀਪਲ ਡਾ. ਜਗਜੀਵਨ ਕੌਰ ਦੀ ਅਗਵਾਈ ਅਧੀਨ ਕੌਮੀ ਖੇਡ ਦਿਵਸ ਮਨਾਇਆ, ਜਿਸ 'ਚ ਡਾ. ਏ. ਪੀ. ਸਿੰਘ ਅੰਤਰਰਾਸ਼ਟਰੀ ਬਾਕਸਿੰਗ ਖਿਡਾਰੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ, ਜਿਨ੍ਹਾਂ ਦਾ ਰਸਮੀ ਸਵਾਗਤ ਡਾ. ਰਾਜੇਸ਼ ਗੋਂਦਾਰਾ ਸਰੀਰਕ ਸਿੱਖਿਆ ਵਿਭਾਗ ਨੇ ਕੀਤਾ | ਮੁੱਖ ਬੁਲਾਰੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਦਿਆਰਥੀ ਜੀਵਨ ਵਿਚ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਿਚ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ 200 ਮੀਟਰ ਦੌੜ 'ਚ ਲੜਕੀਆਂ ਅਤੇ 400 ਮੀਟਰ ਦੌੜ 'ਚ ਲੜਕਿਆਂ ਨੇ ਭਾਗ ਲਿਆ | ਇਸ ਮੌਕੇ ਖ਼ੁਸ਼ਪ੍ਰੀਤ ਕੌਰ ਬੀ. ਏ. ਭਾਗ ਪਹਿਲਾ, ਗੁਰਪਿੰਦਰ ਕੌਰ ਬੀ. ਏ. ਭਾਗ ਪਹਿਲਾ ਤੇ ਜਸ਼ਨਪ੍ਰੀਤ ਕੌਰ ਬੀ. ਏ. ਭਾਗ ਪਹਿਲਾ ਨੇ 200 ਮੀਟਰ ਦੌੜ ਵਿਚ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤਰ੍ਹਾਂ ਲੜਕਿਆਂ ਦੀ 400 ਮੀਟਰ ਦੌੜ ਵਿਚ ਹਰਪ੍ਰੀਤ ਸਿੰਘ ਬੀ. ਏ. ਭਾਗ ਪਹਿਲਾ ਨੇ ਪਹਿਲਾ, ਗੁਰਪ੍ਰੀਤ ਸਿੰਘ ਬੀ. ਏ. ਭਾਗ ਪਹਿਲਾ ਨੇ ਦੂਜਾ ਤੇ ਬੂਟਾ ਸਿੰਘ ਬੀ. ਏ. ਭਾਗ ਪਹਿਲਾ ਨੇ ਤੀਜਾ ਸਥਾਨ ਹਾਸਿਲ ਕੀਤਾ | ਆਲ ਇੰਡੀਆ ਅੰਤਰ ਵਰਸਿਟੀ ਗੋਲਡ ਮੈਡਲਿਸਟ ਜੇਤੂ ਤੇ ਹਾਕੀ ਦੇ ਉੱਘੇ ਖਿਡਾਰੀ ਰਹਿ ਚੁੱਕੇ ਸਰੀਰਕ ਸਿੱਖਿਆ ਵਿਭਾਗ 'ਚ ਲਗਪਗ 35 ਵਰ੍ਹੇ ਪੜ੍ਹਾਉਣ ਉਪਰੰਤ ਪਿ੍ੰਸੀਪਲ ਵਜੋਂ ਪਦਉੱਨਤ ਹੋਏ ਕਾਲਜ ਪਿ੍ੰਸੀਪਲ ਡਾ. ਜਗਜੀਵਨ ਕੌਰ ਨੇ ਵਿਦਿਆਰਥੀਆਂ ਨੂੰ ਮੇਜਰ ਧਿਆਨ ਚੰਦ ਜਨਮ ਦਿਨ ਦੀ ਵਧਾਈ ਦਿੱਤੀ | ਉਨ੍ਹਾਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਜੇਤੂਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਐੱਨ. ਐੱਸ. ਐੱਸ. ਇੰਚਾਰਜ ਪ੍ਰੋ. ਕੰਵਰਜੀਤ ਸਿੰਘ, ਪ੍ਰੋ. ਹਰਮੀਤ ਕੌਰ, ਪ੍ਰੋ. ਜਸਕਰਨ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੰਗਲ ਤੇ ਲੁਬਾਣਿਆਂਵਾਲੀ ਦਾ ਕਰੀਬ 500 ਏਕੜ ਰਕਬਾ ਪਾਣੀ ਦੀ ਮਾਰ ਹੇਠ ਆਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਸਿੱਖਵਾਲਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24