26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਿਵਲ ਹਸਪਤਾਲ ਵਲੋਂ ਡੇਂਗੂ ਤੋਂ ਬਚਾਅ ਲਈ ਗਤੀਵਿਧੀਆਂ

Ad Position 21
No active advertisement
ਅਜੀਤ ਡੈਸਕ 30-08-2025
ਮਲੋਟ, 29 ਅਗਸਤ (ਅਜਮੇਰ ਸਿੰਘ ਬਰਾੜ, ਪਾਟਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਅਰੋੜਾ ਤੇ ਜ਼ਿਲ੍ਹਾ ਐਪੀਡੀਮੋਲਜਿਸਟ ਡਾ. ਹਰਕੀਰਤਨ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਦੀਆਂ ਟੀਮਾਂ ਵਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਸੰਬੰਧੀ ਗਤੀਵਿਧੀਆਂ ਕੀਤੀਆਂ ਗਈਆਂ | ਇਸ ਸਮੇਂ ਐੱਸ. ਐੱਮ. ਓ. ਡਾ. ਸੁਨੀਲ ਅਰੋੜਾ ਨੇ ਦੱਸਿਆ ਕਿ ਡੇਂਗੂ ਹੋਣ 'ਤੇ ਤੇਜ਼ ਬੁਖ਼ਾਰ ਹੁੰਦਾ ਹੈ, ਇਸ ਦੇ ਨਾਲ ਹੀ ਸਿਰ ਦਰਦ, ਹੱਡੀਆਂ ਦੇ ਜੋੜਾਂ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਨੱਕ ਤੇ ਮਸੂੜਿਆਂ 'ਚੋਂ ਖ਼ੂਨ ਆਉਣ ਵਰਗੇ ਲੱਛਣ ਹੋ ਸਕਦੇ ਹਨ | ਅਜਿਹਾ ਹੋਣ 'ਤੇ ਡੇਂਗੂ ਸੰਬੰਧੀ ਟੈੱਸਟ ਸਰਕਾਰੀ ਸੰਸਥਾ ਤੋਂ ਕਰਵਾਉਣਾ ਚਾਹੀਦਾ ਹੈ ਅਤੇ ਤੁਰੰਤ ਆਪਣਾ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ | ਇਸ ਦੌਰਾਨ ਹਰਜੀਤ ਸਿੰਘ ਅਤੇ ਸੁਖਨਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ, ਜੋ ਕਿ ਸਾਫ਼ ਖੜੇ੍ਹ ਪਾਣੀ 'ਚ ਪੈਦਾ ਹੁੰਦਾ ਹੈ | ਟੀਮਾਂ ਵਲੋਂ ਅੱਜ ਮੰਡੀ ਹਰਜੀ ਰਾਮ ਵਿਖੇ ਵਿਸ਼ੇਸ਼ ਤੌਰ 'ਤੇ ਡੇਂਗੂ ਤੇ ਮਲੇਰੀਆ ਸੰਬੰਧੀ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਫਰਾਈ ਡੇਅ ਨੂੰ ਡਰਾਈ ਡੇਅ ਵਜੋਂ ਮਨਾਉਂਦੇ ਹੋਏ ਲੋਕਾਂ ਨੂੰ ਜਾਗਰੂਕ ਵੀ ਕੀਤਾ | ਇਸ ਮੌਕੇ ਜਸਕਰਨ ਸਿੰਘ, ਰਾਵੀ ਵਰਮਾ ਮਲਟੀਪਰਪਜ਼ ਹੈਲਥ ਵਰਕਰ (ਮੇਲ), ਵਨੀਤਾ ਆਸ਼ਾ ਵਰਕਰ, ਗੁਰੂ ਰਾਮ ਦਾਸ ਨਰਸਿੰਗ ਕਾਲਜ ਦੇ ਵਿਦਿਆਰਥੀ, ਬ੍ਰੀਡਿੰਗ ਚੈੱਕਰ, ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਨੂੰ ਸਰਬਜੀਤ ਸਿੰਘ ਬਰਾੜ ਵਲੋਂ ਪੁਸਤਕ ਭੇਟ ਅਗਲੀ ਖ਼ਬਰ ਵੰਗਲ ਤੇ ਲੁਬਾਣਿਆਂਵਾਲੀ ਦਾ ਕਰੀਬ 500 ਏਕੜ ਰਕਬਾ ਪਾਣੀ ਦੀ ਮਾਰ ਹੇਠ ਆਇਆ
Ad Position 24