15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਿਜਲੀ ਸੰਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਭਾਗ ਯਤਨਸ਼ੀਲ-ਐਸ. ਡੀ. ਓ.

Ad Position 21
No active advertisement
ਅਜੀਤ ਡੈਸਕ 01-09-2025
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਰਣਜੀਤ ਸਿੰਘ ਢਿੱਲੋਂ)-ਉਪ-ਮੰਡਲ ਅਫ਼ਸਰ ਸਿਟੀ ਸ੍ਰੀ ਮੁਕਤਸਰ ਸਾਹਿਬ ਨੇ ਇਕ ਪ੍ਰੈਸ ਰਿਲੀਜ਼ ਵਿਚ ਕਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਆਸ-ਪਾਸ ਇਲਾਕੇ ਵਿਚ ਲਗਾਤਾਰ ਬਾਰਿਸ਼ ਹੋ ਰਹੀ ਹੈ | ਜਿਸ ਕਾਰਨ ਕਈ ਖੇਤਰਾਂ ਵਿਚ ਪਾਣੀ ਭਰ ਜਾਣ ਕਾਰਨ ਬਿਜਲੀ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਵਿਚ ਕੁਝ ਸਮਾਂ ਲੱਗ ਰਿਹਾ ਹੈ | ਪਾਵਰਕਾਮ ਦਾ ਟੈਕਨੀਕਲ ਸਟਾਫ਼ ਨਿਰਵਿਘਨ ਸਪਲਾਈ ਦੇਣ ਅਤੇ ਇਨ੍ਹਾਂ ਪੈਂਡਿੰਗ ਸ਼ਿਕਾਇਤਾਂ ਦਾ ਹੱਲ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ | ਪਰ ਲਗਾਤਾਰ ਹੋ ਰਹੀ ਬਾਰਿਸ਼ ਅਤੇ ਪਾਣੀ ਜਮ੍ਹਾਂ ਹੋਣ ਕਾਰਨ ਬਿਜਲੀ ਦੀਆਂ ਸ਼ਿਕਾਇਤਾਂ ਨੂੰ ਅਟੈਂਡ ਕਰਨ ਵਿਚ ਕੁਝ ਸਮਾਂ ਲੱਗ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਸੰਜਮ ਬਣਾ ਕੇ ਰੱਖਿਆ ਜਾਵੇ, ਪਾਵਰਕਾਮ ਦੇ ਟੈਕਨੀਕਲ ਕਰਮਚਾਰੀ ਅਧਿਕਾਰੀ ਲਗਾਤਾਰ ਤੁਹਾਡੀਆਂ ਪੈਂਡਿਗ ਸ਼ਿਕਾਇਤਾਂ ਦਾ ਹੱਲ ਕਰਨ ਲਈ ਫੀਲਡ ਵਿਚ ਕੰਮ ਕਰ ਰਹੇ ਹਨ | ਇਸ ਤੋਂ ਇਲਾਵਾ ਅਜਿਹੇ ਖਰਾਬ ਮੌਸਮ ਵਿਚ ਬਿਜਲੀ ਦੇ ਖੰਭੇ ਅਤੇ ਧਰਤੀ ਤਾਰਾਂ ਨੂੰ ਹੱਥ ਨਾ ਲਗਾਇਆ ਜਾਵੇ ਅਤੇ ਅਤੇ ਇਸ ਦੇ ਹੇਠਾਂ ਕੋਈ ਵੀ ਸਾਧਨ ਜਾਂ ਖੁਦ ਖੜ੍ਹੇ ਹੋਣ ਤੋਂ ਗ਼ੁਰੇਜ਼ ਕੀਤਾ ਜਾਵੇ ਜੋ ਕਿਸੇ ਕਿਸਮ ਦੀ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮੀਂਹ ਨਾਲ ਵਿਧਵਾ ਔਰਤ ਦੇ ਕਮਰੇ ਦੀ ਛੱਤ ਡਿਗੀ ਅਗਲੀ ਖ਼ਬਰ ਡੀ.ਆਈ.ਜੀ ਫ਼ਰੀਦਕੋਟ ਰੇਂਜ ਅਸ਼ਵਨੀ ਕਪੂਰ 35 ਸਾਲ ਦੀ ਸਰਵਿਸ ਪੂਰੀ ਕਰਨ ਉਪਰੰਤ ਹੋਏ ਸੇਵਾ ਮੁਕਤ <br/>
Ad Position 24