15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ਼ੈਲੀ ਗਰਗ ਵਪਾਰ ਵਿੰਗ ਹਲਕਾ ਜੈਤੋ ਦੇ ਕੋਆਰਡੀਨੇਅਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 01-09-2025
ਜੈਤੋ, 31 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਪਾਰ ਵਿੰਗ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ | ਜਿਸ ਵਿਚ ਵਿਧਾਨ ਜੈਤੋ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦੇ ਕਰੀਬੀ ਸਾਥੀ ਗੋਪਾਲ ਕਿਸ਼ਨ (ਸ਼ੈਲੀ ਗਰਗ) ਨੂੰ ਵਪਾਰ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਵਿਧਾਇਕ ਅਮੋਲਕ ਸਿੰਘ ਵਲੋਂ ਸ਼ੈਲੀ ਗਰਗ ਨੂੰ ਵਧਾਈ ਦਿੱਤੀ ਗਈ | ਨਵ-ਨਿਯੁਕਤ ਵਪਾਰ ਵਿੰਗ ਦੇ ਕੋਆਰਡੀਨੇਟਰ ਹਲਕਾ ਜੈਤੋ ਗੋਪਾਲ ਕਿਸ਼ਨ (ਸ਼ੈਲੀ ਗਰਗ) ਨੇ ਪਾਰਟੀ ਹਾਈ ਕਮਾਂਡ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਡਾ. ਲਛਮਣ ਭਗਤੂਆਣਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ ਜੈਤੋ, ਧਰਮਜੀਤ ਰਾਮੇਆਣਾ ਵਾਈਸ ਚੇਅਰਮੈਨ ਵਾਟਰ ਅਤੇ ਸੀਵਰੇਜ ਬੋਰਡ ਪੰਜਾਬ ਸਰਕਾਰ, ਹਰੀਸ਼ ਚੰਦਰ ਗੋਇਲ ਪ੍ਰਧਾਨ ਨਗਰ ਕੌਂਸਲ ਜੈਤੋ, ਗੁਰਭੇਜ ਸਿੰਘ ਬਰਾੜ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਨਰਿੰਦਰਪਾਲ ਰਾਮੇਆਣਾ ਵਾਈਸ ਪ੍ਰਧਾਨ ਨਗਰ ਕੌਂਸਲ ਜੈਤੋ, ਨਰੇਸ਼ ਜਿੰਦਲ, ਅਸ਼ੋਕ ਗਰਗ ਸ਼ਹਿਰੀ ਆਗੂ, ਤਰੀਥ ਰਾਮ ਗਰਗ, ਅਸ਼ੋਕ ਜਿੰਦਲ, ਸੀਤਾ ਰਾਮ ਬਾਂਸਲ, ਪ੍ਰਵੀਨ ਬਾਂਸਲ, ਧਰਮਪਾਲ ਗਰਗ, ਭੀਮ ਜਿੰਦਲ, ਜੰਟਾ ਮਹੇਸ਼ਵਰੀ ਆਦਿ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਸ਼ੈਲੀ ਗਰਗ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕੌਂਸਲ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ ਨੇ ਸਾਈਨ ਬੋਰਡ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਕੁਦਰਤੀ ਕਰੋਪੀ ਦੇ ਨਾਲ-ਨਾਲ ਪੰਜਾਬ ਦੀ ਤਬਾਹੀ ਲਈ ਸੂਬਾ ਸਰਕਾਰ ਜ਼ਿੰਮੇਵਾਰ-ਜਗਜੀਤ ਸਿੰਘ ਡੱਲੇਵਾਲ
Ad Position 24