06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

Ad Position 21
No active advertisement
ਅਜੀਤ ਡੈਸਕ 02-09-2025
ਜੈਤੋ, 1 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਦੇ ਪੀ.ਆਰ.ਓ ਰੁਲੀਆ ਰਾਮ ਸਿੰਗਲਾ ਗਿੱਜੀ ਪਿ੍ਟਿੰਗ ਪ੍ਰੈਸ ਜੈਤੋ ਨੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਯੂਥ ਵਿੰਗ ਜੈਤੋ ਦੇ ਪ੍ਰਧਾਨ ਗਗਨ ਸਿੰਗਲਾ ਦੀ ਅਗਵਾਈ ਹੇਠ ਪੰਜਾਬ 'ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਸਮੱਗਰੀ ਜਿਵੇਂ ਖੰਡ, ਚਾਹ ਪੱਤੀ, ਘਿਓ, ਆਟਾ, ਦਾਲਾਂ ਆਦਿ ਦੀਆਂ ਕਿੱਟਾਂ ਤਿਆਰ ਕਰਕੇ ਵਾਹਨ ਰਾਹੀਂ ਰਵਾਨਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ 'ਚ ਹੜ ਕਾਰਨ ਕਈ ਇਲਾਕਿਆਂ ਦੇ ਲੋਕਾਂ ਤੱਕ ਰਾਸ਼ਨ ਨਹੀਂ ਪਹੁੰਚ ਰਿਹਾ ਹੈ, ਨੂੰ ਵੇਖਦਿਆਂ ਪ੍ਰੀਸ਼ਦ ਵਲੋਂ ਉਕਤ ਉਪਰਾਲਾ ਕੀਤਾ ਗਿਆ ਹੈ | ਇਸ ਮੌਕੇ ਮੁੱਖ ਸਹਿਯੋਗ ਸੈਕਟਰੀ ਭਾਰਤ ਬਾਂਸਲ, ਖ਼ਜ਼ਾਨਚੀ ਅੰਕੁਸ਼ ਸਿੰਗਲਾ, ਚੇਅਰਮੈਨ ਰਿੰਕੂ, ਬਿੰਦਲ, ਲਵਿਸ਼ ਸਿੰਗਲਾ, ਆਲ ਪ੍ਰੋਜੈਕਟ ਚੇਅਰਮੈਨ ਸਤੀਸ਼ ਗੋਇਲ ਅਤੇ ਨਰੇਸ਼ ਕੁਮਾਰ ਗੋਇਲ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਸ਼ੂਆਂ ਲਈ ਤੂੜੀ ਵਾਲਾ ਟਰਾਲਾ ਰਵਾਨਾ ਅਗਲੀ ਖ਼ਬਰ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਕੀਤਾ ਸਨਮਾਨਿਤ
Ad Position 24
No active advertisement