06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਤੰਬਰ ਦੇ ਆਖ਼ਰੀ ਹਫ਼ਤੇ ਤੱਕ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹੋਵੇਗੀ ਚੋਣ-ਵਿਕਾਰ ਰਸੂਲ ਵਾਣੀ

Ad Position 21
No active advertisement
ਅਜੀਤ ਡੈਸਕ 02-09-2025
ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਵਲੋਂ ਸ਼ੁਰੂ ਕੀਤੇ ਗਏ ਸੰਗਠਨ ਸਿਰਜਨ ਅਭਿਆਨ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਨਿਯੁਕਤ ਕੀਤੇ ਗਏ ਅਬਜ਼ਰਵਰ ਵਿਕਾਰ ਰਸੂਲ ਵਾਣੀ ਮੈਂਬਰ ਵਰਕਿੰਗ ਕਮੇਟੀ ਆਲ ਇੰਡੀਆ ਕਾਂਗਰਸ ਕਮੇਟੀ ਤੇ ਸਾਬਕਾ ਮੰਤਰੀ ਜੰਮੂ ਕਸ਼ਮੀਰ ਮੀਟਿੰਗ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ | ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵਾਣੀ ਨੇ ਕਿਹਾ ਕਿ ਕਾਂਗਰਸ ਵਲੋਂ ਇਹ ਅਭਿਆਨ ਗੁਜਰਾਤ ਤੋਂ ਸ਼ੁਰੂ ਕੀਤਾ ਗਿਆ ਹੈ | ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਅਰਜਨ ਮਲਿਕ ਖੜਗੇ ਅਤੇ ਕਾਂਗਰਸ ਦੇ ਗਤੀਸ਼ੀਲ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਨੇ ਇਹ ਅਭਿਆਨ ਲਾਂਚ ਕੀਤਾ ਸੀ | ਉਨ੍ਹਾਂ ਕਿਹਾ ਕਿ ਇਸ ਅਭਿਆਨ ਤਹਿਤ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ, ਜਿਸ ਤਹਿਤ ਮੈਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਸੰਗਠਨ ਦੀ ਮਜ਼ਬੂਤੀ ਲਈ ਸਭ ਦੀ ਰਾਇ ਨਾਲ ਅਹੁਦੇਦਾਰ ਨਿਯੁਕਤ ਕਰੇਗੀ | ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਦੀ ਚੋਣ ਲਈ ਕਾਂਗਰਸ ਪਾਰਟੀ ਨਾਲ ਜੁੜੇ ਲੋਕਾਂ, ਵਰਕਰਾਂ, ਵੱਖ-ਵੱਖ ਸੰਗਠਨਾਂ ਨਾਲ ਗੱਲਬਾਤ ਕਰਕੇ ਨਿਰਪੱਖ ਤਰੀਕੇ ਨਾਲ ਚੋਣ ਹੋਵੇਗੀ ਅਤੇ ਸਤੰਬਰ ਦੇ ਅਖ਼ੀਰਲੇ ਹਫ਼ਤੇ ਤੱਕ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਆਮ ਆਦਮੀ ਪਾਰਟੀ ਆਪਣਾ ਆਧਾਰ ਗਵਾ ਚੁੱਕੀ ਹੈ ਅਤੇ ਲੋਕ ਬਦਲ ਦੇ ਰੂਪ ਵਿਚ ਕਾਂਗਰਸ ਨੂੰ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਵੀ ਸੂਪੜਾ ਸਾਫ਼ ਹੋ ਚੁੱਕਿਆ ਹੈ | ਉਨ੍ਹਾਂ ਪੰਜਾਬ ਵਿਚ ਹੜ੍ਹਾਂ ਦੇ ਮਾਮਲੇ 'ਤੇ ਕੇਂਦਰ ਸਰਕਾਰ ਦੀ ਚੁੱਪੀ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ, ਜਦਕਿ ਜਦੋਂ ਕੋਈ ਵੀ ਸਰਕਾਰ ਕਿਸੇ ਵੀ ਪਾਰਟੀ ਦੀ ਬਣਦੀ ਹੈ ਤਾਂ ਉਹ ਸਭ ਦੀ ਸਾਂਝੀ ਹੋ ਜਾਂਦੀ ਹੈ | ਉਸ ਨੇ ਸਭ ਨੂੰ ਇਕ ਨਜ਼ਰੀਏ ਨਾਲ ਹੀ ਵੇਖਣਾ ਹੁੰਦਾ ਹੈ, ਪਰ ਹੜ੍ਹਾਂ ਦੇ ਮਾਮਲੇ ਵਿਚ ਪੰਜਾਬ ਪ੍ਰਤੀ ਕੇਂਦਰ ਸਰਕਾਰ ਦਾ ਰਵੱਈਆ ਬਹੁਤ ਮੰਦਭਾਗਾ ਹੈ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹੇ ਲਈ ਅਬਜ਼ਰਵਰ ਨਿਯੁਕਤ ਕੀਤੇ ਗਏ ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨਵਾਂ ਸ਼ਹਿਰ, ਬਲਵੰਤ ਰਾਏ ਸਾਬਕਾ ਮੇਅਰ ਬਠਿੰਡਾ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਪਾਲ ਸਿੰਘ ਅਬੁੱਲਖੁਰਾਣਾ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਰਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਬਰਾੜ ਕਿੱਲਿਆਂਵਾਲੀ, ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਪਿੰਡ ਉਦੇਕਰਨ ਵਿਖੇ 700 ਤੇ ਸੰਗੂਧੌਣ ਦਾ 225 ਏਕੜ ਰਕਬਾ ਬਾਰਿਸ਼ ਦੀ ਮਾਰ ਹੇਠ
Ad Position 24
No active advertisement