06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 02-09-2025

ਫ਼ਰੀਦਕੋਟ, 1 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਤੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨਵੀਂ ਦਾਣਾ ਮੰਡੀ ਫ਼ਰੀਦਕੋਟ ਵਿਖੇ ਸਿਕੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਜਸਵਿੰਦਰ ਸਿੰਘ ਉਰਫ਼ ਜੱਸੀ ਪੁੱਤਰ ਦਰਸ਼ਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 11 ਗ੍ਰਾਮ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਵਿਕਅਤੀ ਕਾਬੂ
ਫ਼ਰੀਦਕੋਟ, 1 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਨਵੀਂ ਦਾਣਾ ਮੰਡੀ ਵਿਖੇ ਮੋਜੂਦ ਸਨ ਤਾਂ ਸ਼ੱਕ ਦੇ ਆਧਾਰ 'ਤੇ ਰਾਜਵੀਰ ਸਿੰਘ ਉਰਫ਼ ਰਾਜੂ ਪੁੱਤਰ ਗੁਰਨਾਮ ਸਿੰਘ ਨੂੰ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ 'ਤੇ 60 ਨਸ਼ੇ ਦੀਆਂ ਪਾਬੰਦੀਸ਼ੂਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਕਿ੍ਸ਼ਨ ਕਥਾ ਕੱਲ੍ਹ ਤੋਂ ਸ੍ਰੀ ਰਾਧਾ ਕਿ੍ਸ਼ਨ ਧਾਮ ਵਿਖੇ ਹੋਵੇਗੀ ਅਗਲੀ ਖ਼ਬਰ ਸਤੰਬਰ ਦੇ ਆਖ਼ਰੀ ਹਫ਼ਤੇ ਤੱਕ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹੋਵੇਗੀ ਚੋਣ-ਵਿਕਾਰ ਰਸੂਲ ਵਾਣੀ
Ad Position 24
No active advertisement