ਸ੍ਰੀ ਮੁਕਤਸਰ ਸਾਹਿਬ, 1 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਵਲੋਂ ਸੰਗਠਨ ਸਿਰਜਨ ਅਭਿਆਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਬੋਲਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਨਿਯੁਕਤ ਕੀਤੇ ਗਏ ਆਬਜਰਵਰ ਵਿਕਾਰ ਰਸੂਲ ਵਾਣੀ ਨੇ ਕਿਹਾ ਕਿ ਅਹਿਮਦਾਬਾਦ ਗੁਜਰਾਤ ਤੋਂ ਸ੍ਰੀ ਰਾਹੁਲ ਗਾਂਧੀ ਅਤੇ ਅਰਜਨ ਮਲਿਕ ਖੜਗੇ ਵਲੋਂ ਸ਼ੁਰੂ ਕੀਤੇ ਗਏ ਸੰਗਠਨ ਸਿਰਜਣ ਅਭਿਆਨ ਤਹਿਤ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਅੱਜ ਜ਼ਿਲ੍ਹੇ ਦੀ ਮੀਟਿੰਗ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਹਲਕਿਆਂ ਦੀ ਵੱਖ-ਵੱਖ ਮੀਟਿੰਗ ਵੀ ਵਰਕਰਾਂ ਅਤੇ ਸਾਰੇ ਸੰਗਠਨ ਮੈਂਬਰਾਂ ਨਾਲ ਕੀਤੀ ਜਾਵੇਗੀ ਤਾਂ ਜੋ ਨਿਰਪੱਖਤਾ ਨਾਲ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਹੋ ਸਕੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਸੰਗਠਨਾਤਮਿਕ ਤੌਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ | ਪੰਜਾਬ ਕਾਂਗਰਸ ਕਮੇਟੀ ਵਲੋਂ ਲਗਾਏ ਆਬਜਰਵਰ ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨਵਾਂ ਸ਼ਹਿਰ ਨੇ ਕਿਹਾ ਕਿ ਕਾਂਗਰਸ ਵਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਵਧੀਆ ਕਾਰਜ ਹੈ, ਜਿਸ ਨਾਲ ਸਭ ਨੂੰ ਪਾਰਟੀ ਪ੍ਰਤੀ ਰਾਇ ਮਸ਼ਵਰਾ ਦੇਣ ਦਾ ਮੌਕਾ ਮਿਲਦਾ ਹੈ | ਬਲਵੰਤ ਰਾਏ ਬਠਿੰਡਾ ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਅਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਹਮੇਸ਼ਾ ਸੋਚਦੀ ਹੈ | ਬੁਲਾਰਿਆਂ ਨੇ ਪੰਜਾਬ ਵਿਚ ਆਏ ਹੜ੍ਹਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੇ ਵਤੀਰੇ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਵਿਚ ਫੇਲ੍ਹ ਸਾਬਿਤ ਹੋ ਰਹੀ ਹੈ | ਇਸ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ਕਿਹਾ ਕਿ ਪਹਿਲਾਂ ਅਕਾਲੀਆਂ ਨੇ ਪੰਜਾਬ ਨੂੰ ਟੋਟੇ ਟੋਟੇ ਕਰਵਾਇਆ ਅਤੇ ਹੁਣ ਆਪ ਖੇਰੂ-ਖੇਰੂ ਹੋ ਗਏ ਹਨ | ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਨੂੰ ਚਾਹੁੰਦੇ ਹਨ ਅਤੇ ਸਾਰੇ ਲੀਡਰਾਂ ਨੂੰ ਏਕੇ ਨਾਲ ਕਾਂਗਰਸ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ | ਇਸ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਪੰਜਾਬ ਨੂੰ ਹੜ੍ਹਾਂ ਤੋਂ ਬਚਾਉਣ ਲਈ ਕੇਂਦਰ ਸਰਕਾਰ ਸੰਜੀਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਵਿਚ ਨਾਕਾਮ ਸਾਬਿਤ ਹੋ ਰਹੀ ਹੈ | ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਜਗਪਾਲ ਸਿੰਘ ਅਬੁਲਖੁਰਾਣਾ, ਸਾਬਕਾ ਵਿਧਾਇਕਾ ਅਤੇ ਮਲੋਟ ਹਲਕੇ ਦੀ ਇੰਚਾਰਜ ਰੁਪਿੰਦਰ ਕੌਰ ਰੂਬੀ, ਮਲੋਟ ਦੇ ਸਾਬਕਾ ਵਿਧਾਇਕ ਨੱਥੂ ਰਾਮ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਫਤਿਹ ਸਿੰਘ ਬਾਦਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਆਦਿ ਨੇ ਸੰਬੋਧਨ ਕੀਤਾ | ਅੰਤ 'ਚ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਨੇ ਸਭ ਦਾ ਧੰਨਵਾਦ ਕੀਤਾ | ਸਟੇਜ ਦੀ ਕਾਰਵਾਈ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਸਾਹਿਬ ਸਿੰਘ ਭੂੰਦੜ ਵਲੋਂ ਚਲਾਈ ਗਈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਦਾਸ ਗਿਰਧਰ, ਜਸਵੰਤ ਸਿੰਘ ਬਰਾੜ, ਗੁਰਲਾਲ ਸਿੰਘ ਜੱਸੇਆਣਾ, ਨੱਥੂ ਰਾਮ ਗਾਂਧੀ ਮਲੋਟ, ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਬਰਾੜ ਕਿੱਲਿਆਂਵਾਲੀ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ, ਬਿੰਟਾ ਅਰੋੜਾ, ਦੀਪਕ ਗਰਗ ਗਿੱਦੜਬਾਹਾ, ਨਗਰ ਕੌਂਸਲ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੁਮਾਣਾ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਭੁੱਲਰ, ਪ੍ਰਭਜੋਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਬਰਾੜ, ਤੇਜਿੰਦਰ ਬੱਬੂ ਬਾਂਸਲ, ਰਣਜੀਤ ਸਿੰਘ ਧਾਲੀਵਾਲ, ਯੂਥ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਬਰਾੜ, ਜਗਦੀਸ਼ ਕਟਾਰੀਆ, ਮਲੋਟ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਮਲੋਟ ਦਿਹਾਤੀ ਦੇ ਪ੍ਰਧਾਨ ਜਗਤਪਾਲ ਸਿੰਘ ਬਰਾੜ, ਜਸਵਿੰਦਰ ਸਿੰਘ ਗੰਧੜ, ਕਰਮਜੀਤ ਸਿੰਘ ਕੰਮਾ, ਗੁਰਪ੍ਰੀਤ ਸਿੰਘ ਗਿੱਲ, ਅਸ਼ਵਨੀ ਸ਼ਰਮਾ, ਗੁਰਪ੍ਰੀਤ ਸਿੰਘ ਗੰਧੜ, ਜੀਤ ਮਾਨ, ਕੁਲਵੰਤ ਸਿੰਘ ਲੰਬੀ, ਹਰਭਜਨ ਸਿੰਘ, ਬਹਾਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ |