05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੁਲਿਸ ਨੇ ਗੁੰਮ ਹੋਏ 102 ਮੋਬਾਈਲ ਫ਼ੋਨ ਟਰੇਸ ਕਰ ਕੇ ਅਸਲ ਮਾਲਕਾਂ ਹਵਾਲੇ ਕੀਤੇ

Ad Position 21
No active advertisement
ਅਜੀਤ ਡੈਸਕ 05-09-2025
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਵਲੋਂ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖ਼ਾਤਮਾ ਕਰਨ ਅਤੇ ਲੋਕਾਂ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਸੀ.ਈ.ਆਈ.ਆਰ. ਪੋਰਟਲ ਦੀ ਮਦਦ ਨਾਲ ਲੋਕਾਂ ਦੇ ਗੁੰਮ ਹੋਏ 102 ਮੋਬਾਈਲ ਫ਼ੋਨ ਟਰੇਸ ਕਰਕੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਮਾਲਕਾਂ ਨੂੰ ਸੌਂਪੇ ਗਏ | ਇਸ ਮੌਕੇ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ), ਰਸ਼ਪਾਲ ਸਿੰਘ ਡੀ.ਐੱਸ.ਪੀ. (ਐੱਨ.ਡੀ.ਪੀ.ਐੱਸ.) ਅਤੇ ਟੈਕਨੀਕਲ ਸੈੱਲ ਹਾਜ਼ਰ ਸੀ | ਇਸ ਮੌਕੇ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ | ਇਨ੍ਹਾਂ ਸ਼ਿਕਾਇਤਾਂ 'ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵਲੋਂ ਗੁੰਮ ਹੋਏ ਮੋਬਾਈਲ ਫ਼ੋਨਾਂ ਨੂੰ ਸੀ.ਈ.ਆਈ.ਆਰ. ਪੋਰਟਲ 'ਤੇ ਟਰੇਸਿੰਗ ਉਤੇ ਲਗਾਇਆ ਗਿਆ ਸੀ, ਜਿਸ 'ਤੇ 102 ਮੋਬਾਈਲ ਫ਼ੋਨ ਚੱਲਦੇ ਪਾਏ ਗਏ | ਇਹ ਮੋਬਾਈਲ ਫ਼ੋਨ ਟੈਕਨੀਕਲ ਟੀਮ ਵਲੋਂ ਟਰੇਸ ਕਰਕੇ ਅੱਜ ਅਸਲ ਮਾਲਕਾਂ ਨੂੰ ਸੌਂਪੇ ਗਏ | ਉਨ੍ਹਾਂ ਦੱਸਿਆ ਕਿ 1 ਜਨਵਰੀ 2023 ਤੋਂ ਹੁਣ ਤੱਕ ਤਕਰੀਬਨ 1240 ਦੇ ਕਰੀਬ ਮੋਬਾਈਲ ਫ਼ੋਨਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ, ਜਿਨ੍ਹਾਂ ਦੀ ਕੀਮਤ ਲਗਪਗ 2 ਕਰੋੜ 3 ਲੱਖ 50 ਹਜ਼ਾਰ ਰੁਪਏ ਬਣਦੀ ਹੈ | ਜ਼ਿਲ੍ਹਾ ਪੁਲਿਸ ਮੁਖੀ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਕੋਈ ਮੋਬਾਈਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈ.ਐੱਮ.ਈ.ਆਈ. ਨੰਬਰ, ਕੰਪਨੀ ਅਤੇ ਮੋਬਾਈਲ ਵਿਚ ਪਹਿਲਾਂ ਚੱਲਦੇ ਫ਼ੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਿਸ ਸਾਂਝ ਕੇਂਦਰ ਵਿੱਚ ਦਰਜ ਕਰਵਾਉਣ ਤਾਂ ਜੋ ਉਨ੍ਹਾਂ ਦਾ ਮੋਬਾਇਲ ਫ਼ੋਨ ਟਰੇਸਿੰਗ 'ਤੇ ਲਗਾਉਣ ਸੰਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਲੋਕ ਸੀ.ਈ.ਆਈ.ਆਰ. ਪੋਰਟਲ 'ਤੇ ਆਪਣੀ ਸ਼ਿਕਾਇਤ ਨੰਬਰ ਅਪਡੇਟ ਕਰਕੇ ਆਪਣੇ ਗੁੰਮ ਹੋਏ ਮੋਬਾਈਲ ਫ਼ੋਨ ਦਾ ਸਟੇਟਸ ਚੈੱਕ ਕਰ ਸਕਦੇ ਹਨ | ਇਸ ਦੇ ਨਾਲ ਹੀ ਮੋਬਾਈਲ ਫ਼ੋਨ ਗੁੰਮ ਹੋਣ ਦੀ ਸ਼ਿਕਾਇਤ ਆਪਣੇ ਨੇੜੇ ਦੇ ਥਾਣੇ ਜਾਂ ਟੈਕਨੀਕਲ ਦਫ਼ਤਰ ਆ ਕੇ ਵੀ ਦੇ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਝੂਠੇ ਮਾਮਲੇ 'ਚੋਂ 2 ਪੱਤਰਕਾਰ ਬਰੀ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ
Ad Position 24