06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਸ਼ਟਰੀ ਅੱਖਾਂ ਦਾਨ ਪੰਦ੍ਹਰਵਾੜੇ ਸੰਬੰਧੀ ਜਾਗਰੂਕਤਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-09-2025
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਜਗਦੀਪ ਚਾਵਲਾ ਅਤੇ ਡਾ. ਅਰਪਣਦੀਪ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦ੍ਹਰਵਾੜੇ ਸੰਬੰਧੀ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਹਰਸ਼ਪ੍ਰੀਤ ਕੌਰ ਮਹਿੰਦਰਾ ਅੱਖਾਂ ਦੇ ਰੋਗਾਂ ਦੇ ਮਾਹਰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 25 ਅਗਸਤ ਤੋਂ 10 ਸਤੰਬਰ ਤੱਕ ਅੱਖਾਂਦਾਨ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ 'ਚ ਹਰ ਸਾਲ ਅੱਖਾਂ ਦੀ ਪੁਤਲੀ ਕਾਰਨ ਲਗਪਗ 50 ਹਜ਼ਾਰ ਲੋਕ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ, ਪਰ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਸਿਰਫ਼ 25 ਤੋਂ 30 ਹਜ਼ਾਰ ਹੈ, ਜਿਸ ਕਾਰਨ ਅੰਨੇ੍ਹਪਣ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਹਰ ਸਾਲ ਵਧ ਰਹੀ ਹੈ | ਇਸ ਲਈ ਸਾਨੂੰ ਨੇਤਰਦਾਨ ਦੀ ਜਾਗਰੂਕਤਾ ਮੁਹਿੰਮ ਨਾਲ ਜੁੜ ਕੇ ਵੱਧ ਤੋਂ ਵੱਧ ਲੋਕਾਂ ਨੂੰ ਮਰਨ ਉਪਰੰਤ ਨੇਤਰਦਾਨ ਕਰਨ ਲਈ ਪੇ੍ਰਰਿਤ ਕਰਨਾ ਚਾਹੀਦਾ ਹੈ ਤਾਂ ਜੋ ਅੰਨੇ੍ਹਪਣ ਦੇ ਸ਼ਿਕਾਰ ਲੋਕਾਂ ਨੂੰ ਜ਼ਿੰਦਗੀ ਵਿਚ ਨਵੀਂ ਰੋਸ਼ਨੀ ਲਿਆਂਦੀ ਜਾ ਸਕੇ | ਇਸ ਮੌਕੇ ਡਾ. ਹਰਸ਼ਪ੍ਰੀਤ ਕੌਰ ਨੇ ਇਹ ਵੀ ਦੱਸਿਆ ਕਿ ਏਡਜ, ਕਾਲਾ ਪੀਲੀਆ, ਦਿਮਾਗ਼ੀ ਬੁਖ਼ਾਰ ਅਤੇ ਬਲੱਡ ਕੈਂਸਰ ਵਾਲੇ ਮਰੀਜ਼ਾਂ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ, ਜਦਕਿ ਬਾਕੀ ਕਿਸੇ ਵੀ ਬਿਮਾਰੀ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ | ਇਸ ਮੌਕੇ ਡਾ. ਜੋਤੀ ਅੱਖਾਂ ਦੇ ਮਾਹਰ, ਡਾ. ਅੰਕਿਤਾ, ਡਾ. ਸੌਮਿਆ, ਮਲਕੀਤ ਕੌਰ, ਸ਼ਾਲੂ ਰਾਣੀ, ਗੁਰਜਿੰਦਰ ਸਿੰਘ, ਸਿਵਲ ਹਸਪਤਾਲ ਦਾ ਸਟਾਫ਼ ਅਤੇ ਆਮ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੈ ਬਾਬਾ ਖੇਤਰਪਾਲ ਮੰਦਰ ਵੈੱਲਫ਼ੇਅਰ ਸੁਸਾਇਟੀ ਨੇ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਬੱਸ ਰਵਾਨਾ
Ad Position 24