06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਡਾ. ਬਲਜੀਤ ਕੌਰ ਵਲੋਂ ਵੱਖ-ਵੱਖ ਪਿੰਡਾਂ 'ਚ ਵਿਕਾਸ ਕੰਮਾਂ ਦਾ ਉਦਘਾਟਨ

Ad Position 21
No active advertisement
ਪਿੰਡ ਰੱਥੜੀਆਂ ਵਿਖੇ ਆਂਗਣਵਾੜੀ ਸੈਂਟਰ ਦੀ ਬਿਲਡਿੰਗ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ | ਤਸਵੀਰ: ਪਾਟਿਲ <br/> 05-09-2025
ਮਲੋਟ, 4 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲੋਕ ਭਲਾਈ ਕੈਂਪ ਲਗਾਇਆ ਗਿਆ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭੁਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ | ਪਿੰਡ ਦਾਨੇਵਾਲਾ ਵਿਖੇ ਲਗਾਏ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿਚ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਜਾਤੀ ਕਾਰਡ, ਉਡਾਨ ਸਕੀਮ, ਔਰਤਾਂ ਦਾ ਮੁਫ਼ਤ ਚੈੱਕਅਪ ਆਦਿ ਹੋਰ ਵੀ ਕਈ ਸਕੀਮਾਂ ਸੰਬੰਧੀ ਲੋਕ ਆਪਣੇ ਪਿੰਡ ਵਿਚ ਹੀ ਫ਼ਾਇਦਾ ਲੈ ਸਕਦੇ ਹਨ, ਉਨ੍ਹਾਂ ਨੂੰ ਦਫ਼ਤਰਾਂ ਵਿਚ ਜਾਣ ਦੀ ਲੋੜ ਨਹੀਂ ਹੈ | ਬਾਲ ਵਿਆਹ ਬਾਰੇ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਇਕ ਸ਼ਰਾਪ ਹੈ, ਜਿਸ ਵਿਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ | ਉਨ੍ਹਾਂ ਪਿੰਡ ਦਾਨੇਵਾਲਾ ਬਾਰੇ ਹੋਰ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਵਿਚ ਭੈਣਾਂ ਲਈ ਸਿਲਾਈ ਸੈਂਟਰ ਵੀ ਖੋਲੇ੍ਹ ਜਾਣਗੇ ਅਤੇ ਪਿੰਡ ਵਿਚ 5-5 ਮਰਲਿਆਂ ਦੇ ਤਕਰੀਬਨ 100 ਪਲਾਟ ਵੀ ਕੱਟੇ ਜਾਣਗੇ | ਡਾ. ਬਲਜੀਤ ਕੌਰ ਨੇ ਪਿੰਡ ਰੱਥੜੀਆਂ ਵਿਖੇ ਗੁਰਦੁਆਰਾ ਸਾਹਿਬ ਵਾਲੀ ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ, ਆਂਗਣਵਾੜੀ ਸੈਂਟਰ ਦੀ ਬਿਲਡਿੰਗ ਪੂਰੀ ਕਰਨ, 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ਦੇ ਕੰਮ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੀ ਨਵੇਂ ਬੱਸ ਅੱਡੇ ਦੀ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਪਿੰਡ ਭੁਲੇਰੀਆਂ ਤੇ ਚੱਕ ਤਾਮਕੋਟ ਵਿਖੇ ਇੰਟਰਲਾਕ ਟਾਇਲਾਂ ਲਗਾਉਣ, ਪਿੰਡ ਦਬੜਾ ਵਿਖੇ ਇੰਟਰਲਾਕ ਟਾਇਲਾਂ, ਐੱਸ.ਸੀ. ਧਰਮਸ਼ਾਲਾ ਦੀ ਮੁਰੰਮਤ ਅਤੇ ਰੂਮ ਦੀ ਉਸਾਰੀ ਕਰਨ ਦਾ ਨੀਂਹ ਪੱਥਰ ਰੱਖਿਆ | ਇਸੇ ਦੌਰਾਨ ਉਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਬੀ.ਡੀ.ਪੀ.ਓ. ਭੁਪਿੰਦਰ ਸਿੰਘ, ਨਿੱਜੀ ਸਕੱਤਰ ਅਰਸ਼ਦੀਪ ਸਿੰਘ ਸਿੱਧੂ, ਸਰਪੰਚ ਦਾਨੇਵਾਲਾ ਸੁਖਪਾਲ ਸਿੰਘ, ਸਰਪੰਚ ਰੱਥੜੀਆਂ ਕਰਮਜੀਤ ਕੌਰ, ਸਰਪੰਚ ਭੁਲੇਰੀਆਂ ਜਗਰਾਜ ਸਿੰਘ, ਸਰਪੰਚ ਚੱਕ ਤਾਮਕੋਟ ਵੀਰਪਾਲ ਕੌਰ, ਸਰਪੰਚ ਦਬੜਾ ਗੁਰਜੰਟ ਸਿੰਘ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਸ਼ੇਸ਼ ਸੈਸ਼ਨ ਕਰਵਾਇਆ ਅਗਲੀ ਖ਼ਬਰ ਜੈ ਬਾਬਾ ਖੇਤਰਪਾਲ ਮੰਦਰ ਵੈੱਲਫ਼ੇਅਰ ਸੁਸਾਇਟੀ ਨੇ ਸ਼ੋਭਾ ਯਾਤਰਾ ਕੱਢੀ
Ad Position 24