06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਤੇਜ਼ਧਾਰ ਹਥਿਆਰਾਂ ਸਮੇਤ 5 ਕਾਬੂ

Ad Position 21
No active advertisement
ਅਜੀਤ ਡੈਸਕ 05-09-2025
ਫ਼ਰੀਦਕੋਟ, 4 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਲੁੱਟ ਖੋਹ ਦੀ ਤਾਕ ਵਿਚ ਤਲਵੰਡੀ ਪੁੱਲ ਥੱਲੇ ਇਕੱਠੇ ਹੋਏ ਪੰਜ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਪੁਰਾਣੇ ਬਸ ਸਟੈਂਡ 'ਤੇ ਮੌਜੂਦ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਲਵਕੁਸ਼ ਪੁੱਤਰ ਸ਼ਾਮ ਲਾਲ, ਅਨਮੋਲ ਸਿੰਘ ਪੁੱਤਰ ਗੁਰਦੇਵ ਸਿੰਘ, ਕੁਲਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਪ੍ਰੀਤ ਸਿੰਘ ਪੁੱਤਰ ਮਾਨਕ ਸਿੰਘ ਅਤੇ ਵਿਪਨ ਕੁਮਾਰ ਪੁੱਤਰ ਰਾਮ ਕਿ੍ਸ਼ਨ ਵਾਸੀ ਫ਼ਰੀਦਕੋਟ, ਜੋ ਕਿ ਤਲਵੰਡੀ ਰੋਡ 'ਤੇ ਰੇਲਵੇ ਪੁਲ ਥੱਲੇ, ਦਸਮੇਸ਼ ਸਕੂਲ ਫ਼ਰੀਦਕੋਟ ਦੇ ਸਾਹਮਣੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਬੈਠੇ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਹਨ | ਉਨ੍ਹਾਂ ਕਿਹਾ ਕਿ ਮੌਕੇ 'ਤੇ ਰੇਡ ਕੀਤੀ ਗਈ ਅਤੇ ਪੰਜਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋ ਇਕ ਤਿੰਨੇ ਲੋਹੇ ਦੀਆਂ ਰਾਡਾਂ ਅਤੇ ਇਕ ਖੰਡਾ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਵਿਸਿਜ਼ ਫ਼ੈੱਡਰੇਸ਼ਨ ਵਲੋਂ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਸਰਹਿੰਦ ਨਹਿਰ ਦਾ ਚਹਿਲ ਪੁਲ ਦੇ ਨਜ਼ਦੀਕ ਇਕ ਹਿੱਸਾ ਧਸਿਆ
Ad Position 24