ਕੋਟਕਪੂਰਾ, 4 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਚੰਡੀਗੜ੍ਹ ਦੇ ਸੂਬਾਈ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ ਅਤੇ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਛੱਡੇ ਜਾ ਰਹੇ ਵਾਧੂ ਪਾਣੀ ਕਾਰਨ ਪੰਜਾਬ ਦੇ ਹੋ ਰਹੇ ਨੁਕਸਾਨ 'ਤੇ ਚਿੰਤਾਂ ਦਾ ਪ੍ਰਗਟਾਵਾ ਕਰਦਿਆਂ ਪੀੜ੍ਹਤਾਂ ਦੀ ਮੱਦਦ ਕਰਨ ਦਾ ਫ਼ੈਸਲਾ ਕੀਤਾ ਹੈ | ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ, ਪੰਜਾਬ ਸਰਕਾਰ ਵਲੋਂ ਵੀ ਵੱਡੇ ਪੱਧਰ 'ਤੇ ਰਾਹਤ ਕਾਰਜ ਆਰੰਭੇ ਜਾਣ ਤਾਂ ਜੋ ਲੋਕਾਂ ਦੀ ਸੁਰੱਖਿਆ ਯਕੀਨੀ ਹੋ ਸਕੇ |