25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮਰਹੂਮ ਦਿਲਬਾਗ ਸਿੰਘ ਬਰਾੜ ਦੇ ਘਰ ਪੁੱਜੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ

Ad Position 21
No active advertisement
ਅਜੀਤ ਡੈਸਕ 07-09-2025
ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਸਵ. ਦਿਲਬਾਗ ਸਿੰਘ ਬਰਾੜ ਦੇ ਕੋਟਕਪੂਰਾ ਵਿਖੇ ਨਿਵਾਸ ਸਥਾਨ 'ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਚਨਚੇਤ ਪੁੱਜੇ ਅਤੇ ਪਰਿਵਾਰ ਨਾਲ ਕੁਝ ਸਮਾਂ ਬਿਤਾਇਆ | ਸਵ. ਬਰਾੜ ਦੇ ਬੇਟੇ ਸੁਮਿਤ ਸਿੰਘ ਬਰਾੜ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਜ਼ੀਰਾ ਨੇ ਸਵ. ਬਰਾੜ ਨਾਲ ਜੁੜੀਆਂ ਕੁਝ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਹਲਕੇ ਅੰਦਰ ਕਾਂਗਰਸ ਪਾਰਟੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ | ਜ਼ੀਰਾ ਨੇ ਕਿਹਾ ਕਿ ਸਵ. ਦਿਲਬਾਗ ਸਿੰਘ ਬਰਾੜ ਕਾਂਗਰਸ ਦੇ ਪੁਰਾਣੇ ਅਤੇ ਵਫ਼ਾਦਾਰ ਸਿਪਾਹੀ ਸਨ | ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕੀਤਾ | ਉਨ੍ਹਾਂ ਵਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਜੈਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ, ਹਰੀ ਸਿੰਘ, ਰਾਜਬੀਰ ਭੁੱਲਰ, ਗੁਰਪ੍ਰੀਤ ਸਿੰਘ ਗੋਪੀ ਪੱਕਾ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੌਮੀ ਖ਼ੁਰਾਕ ਹਫ਼ਤੇ ਤਹਿਤ ਪਿੰਡ ਘਣੀਆ ਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ
Ad Position 24