25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿਧਾਇਕ ਕਾਕਾ ਬਰਾੜ ਦੀ ਟੀਮ ਵਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਲਗਾਤਾਰ ਦੌਰਾ

Ad Position 21
No active advertisement
ਅਜੀਤ ਡੈਸਕ 07-09-2025
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਭਾਰੀ ਮਾਤਰਾ ਵਿਚ ਮੀਂਹ ਪੈਣ ਕਾਰਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਪਾਣੀ ਭਰ ਗਿਆ ਸੀ | ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਤੇ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕਰਕੇ ਪਾਣੀ ਦੀ ਨਿਕਾਸੀ ਕਰਵਾਈ ਜਾ ਰਹੀ ਹੈ | ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਟੀਮ ਵਲੋਂ ਲਗਾਤਾਰ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਲੋੜ ਅਨੁਸਾਰ ਲੋੜਾਂ ਨੂੰ ਪੂਰਾ ਕਰਵਾਇਆ ਜਾ ਰਿਹਾ ਹੈ | ਮਾਰਕਿਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਹਰਦੀਪ ਸਿੰਘ ਸੱਕਾਂਵਾਲੀ ਸਾਬਕਾ ਚੇਅਰਮੈਨ ਅਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਨਿੱਜੀ ਸਹਾਇਕ ਵਿੱਕੀ ਕੁਮਾਰ ਵਲੋਂ ਲਗਾਤਾਰ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਅੱਜ ਪਿੰਡ ਥਾਂਦੇਵਾਲਾ, ਡੋਹਕ, ਸੀਰਵਾਲੀ ਤੇ ਵੰਗਲ ਵਿਖੇ ਆਪਣੇ ਦੌਰੇ ਦੇ ਦੂਜੇ ਦਿਨ ਟੀਮ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਹਲਕਾ ਵਿਧਾਇਕ ਵਲੋਂ ਪਾਣੀ ਨਿਕਾਸੀ ਲਈ ਵਿਸ਼ੇਸ਼ ਉਪਰਾਲੇ ਕਰਵਾਏ ਗਏ ਹਨ, ਜਿਸ ਨਾਲ ਪਿੰਡਾਂ ਵਿਚ ਪਾਣੀ ਨਿਕਾਸੀ ਕਾਫ਼ੀ ਆਸਾਨ ਹੋ ਗਈ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪਾਣੀ ਨਿਕਾਸੀ ਦਾ ਪੱਕਾ ਪ੍ਰਬੰਧ ਕਰਵਾਇਆ ਜਾਵੇਗਾ, ਤਾਂ ਜੋ ਕਿਸਾਨਾਂ ਦੀ ਫ਼ਸਲ ਖ਼ਰਾਬ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਸਾਰਾ ਪ੍ਰਸ਼ਾਸਨ ਲੋਕਾਂ ਦੀ ਸਹੂਲਤ ਲਈ ਦਿਨ-ਰਾਤ ਹਰੇਕ ਪਿੰਡ ਵਿਚ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਪਾਣੀ ਆਉਣ ਦੀ ਸੰਭਾਵਨਾ ਹੈ, ਉਨ੍ਹਾਂ ਪਿੰਡਾਂ ਵਿਚ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਪਾਣੀ ਇਕੱਠਾ ਹੋਇਆ ਹੈ, ਉਸ ਨੂੰ ਵੀ ਸੇਮ ਨਾਲਿਆਂ ਵਿਚ ਕੱਢਿਆ ਜਾ ਰਿਹਾ ਹੈ | ਮੌਸਮ ਵਿਚ ਲਗਾਤਾਰ ਹੋ ਰਹੇ ਸੁਧਾਰ ਕਾਰਨ ਕਿਸਾਨਾਂ ਤੇ ਆਮ ਲੋਕਾਂ ਸੁੱਖ ਦਾ ਸਾਹ ਲੈ ਰਹੇ ਹਨ | ਇਸ ਮੌਕੇ ਪਿੰਡ ਥਾਂਦੇਵਾਲਾ ਦੇ ਸਰਪੰਚ ਬਲਵਿੰਦਰ ਸਿੰਘ ਬਿੰਦਾ, ਸੋਨਾ ਸਰਪੰਚ ਬਸਤੀ ਦਸਮੇਸ਼ ਨਗਰ, ਮੈਂਬਰ ਅਮਰੀਕ ਸਿੰਘ, ਗੋਸ਼ਾ ਬਰਾੜ, ਗੁਰਦੀਪ ਸਿੰਘ ਪ੍ਰਧਾਨ ਮੈਂਬਰ, ਅੰਮਿ੍ਤਪਾਲ ਸਿੰਘ ਗੋਲਾ ਬਰਾੜ, ਸੁਖਦੀਪ ਸਿੰਘ ਮੈਂਬਰ, ਗੁਲਬਾਗ ਸਿੰਘ ਸੋਨਾ, ਗੁਰਪ੍ਰੀਤ ਸਿੰਘ ਗੋਪੀ, ਸੁਖਦੀਪ ਸਿੰਘ ਮੈਂਬਰ, ਗੁਰਰਾਜ ਸਿੰਘ ਬੁੱਟਰ, ਤਰਲੋਚਨ ਸਿੰਘ ਸੰਧੂ, ਸਰਪੰਚ ਮਨਦੀਪ ਸਿੰਘ, ਹਰਜਿੰਦਰਜੀਤ ਸਿੰਘ ਸੰਮੇਵਾਲੀ, ਡਾ. ਕਾਲਾ ਗੋਨਿਆਣਾ, ਗੁਰਭਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਪਿਤਾ ਵਲੋਂ ਆਪਣੀ ਹੀ ਬੇਟੀ ਨਾਲ ਜਬਰ-ਜਨਾਹ ਅਗਲੀ ਖ਼ਬਰ ਮਾਤਾ ਅਮਰ ਕੌਰ ਸੁਸਾਇਟੀ ਜੈਤੋ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
Ad Position 24