26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਤਹਿਸੀਲ ਜੈਤੋ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 07-09-2025
ਜੈਤੋ, 6 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਤਹਿਸੀਲ ਜੈਤੋ ਦੇ ਪ੍ਰਧਾਨ ਨੰਬਰਦਾਰ ਇਕਬਾਲ ਸਿੰਘ ਉਕੰਦਵਾਲਾ ਦੀ ਅਗਵਾਈ ਵਿਚ ਨੰਬਰਦਾਰਾਂ ਦੀ ਮੀਟਿੰਗ ਹੋਈ ਜਿਸ ਵਿਚ ਭੱਖਦੇ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ | ਜਿਵੇਂ ਕਿ ਤਹਿਸੀਲ ਕੰਪਲੈਕਸ 'ਚ ਨੰਬਰਦਾਰਾਂ ਨੂੰ ਕਮਰਾ ਦਿੱਤਾ ਜਾਵੇ ਤਾਂ ਜੋ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਵਾਉਣ ਮੌਕੇ ਮਿਲ ਸਕਣ ਅਤੇ ਵਿਚਾਰ ਵਟਾਂਦਰਾ ਕਰ ਸਕਣ, ਨੰਬਰਦਾਰ ਦਾ ਮਾਣ ਭੱਤਾ 5 ਹਜ਼ਾਰ ਰੁਪਏ ਮਹੀਨਾ ਕੀਤਾ ਜਾਵੇ, 5 ਲੱਖ ਰੁਪਏ ਦਾ ਜੀਵਨ ਬੀਮਾ, ਨੰਬਰਦਾਰੀ ਜੱਦੀ/ਪੁਸ਼ਤੀ ਕੀਤੀ ਜਾਵੇ, ਪੰਚਾਇਤੀ ਮਤੇ 'ਤੇ ਨੰਬਰਦਾਰ ਦੇ ਦਸਤਖ਼ਤ ਕਰਨੇ ਜ਼ਰੂਰੀ ਕੀਤੇ ਜਾਣ | ਨੰਬਰਦਾਰਾਂ ਨੂੰ ਬੱਸ ਸਫ਼ਰ ਮੁਫ਼ਤ ਅਤੇ ਟੋਲ ਟੈਕਸ ਮੁਫ਼ਤ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਜੋ ਆਈ-ਡੀ 'ਤੇ ਅਰਜ਼ੀਆਂ ਭੇਜੀਆਂ ਗਈਆਂ ਹਨ | ਉਨ੍ਹਾਂ ਨੂੰ ਪੰਜਾਬੀ ਵਿਚ ਭੇਜਿਆ ਜਾਵੇ ਅਤੇ ਨੰਬਰਦਾਰਾਂ ਨੂੰ ਆਈ-ਡੀ ਸਬੰਧੀ ਜਾਣਕਾਰੀ ਦਿੱਤੀ ਜਾਵੇ | ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਜੋ ਕਿ ਮੈਂਬਰ ਦੱਸੇ ਬਿਨ੍ਹਾਂ ਤਿੰਨ ਮੀਟਿੰਗਾਂ ਵਿਚ ਹਾਜ਼ਰ ਨਹੀਂ ਹੁੰਦਾ ਉਸ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਾਵੇਗੀ | ਇਸ ਮੌਕੇ ਨੰਬਦਰਾਰ ਲਖਵੀਰ ਸਿੰਘ ਚੰਦਭਾਨ, ਨੰਬਰਦਾਰ ਮਨਜੀਤ ਸਿੰਘ, ਨੰਬਰਦਾਰ ਨਿਰਭੈ ਸਿੰਘ ਰਣ ਸਿੰਘ ਵਾਲਾ, ਨੰਬਰਦਾਰ ਗੁਰਮੀਤ ਸਿੰਘ ਰੋਮਾਣਾ ਅਲਬੇਲ ਸਿੰਘ ਵਾਲਾ, ਜਗਸੀਰ ਸਿੰਘ, ਪਰਨਾਮ ਸਿੰਘ, ਕਸ਼ਮੀਰ ਸਿੰਘ, ਕੁਲਵਿੰਦਰ ਸਿੰਘ, ਬਲਦੇਵ ਸਿੰਘ, ਬਲਵੀਰ ਸਿੰਘ, ਗੁਰਨੈਬ ਸਿੰਘ ਨੰਬਰਦਾਰ, ਨੰਬਰਦਾਰ ਬਲਵੰਤ ਸਿੰਘ ਕਰੀਰਵਾਲੀ, ਸੰਦੀਪ ਸਿੰਘ, ਗੁਰਦੇਵ ਸਿੰਘ, ਨੰਬਰਦਾਰ ਗੁਰਮੀਤ ਸਿੰਘ ਦਲ ਸਿੰਘ ਵਾਲਾ ਅਤੇ ਸੁਖਦੀਪ ਸਿੰਘ ਆਦਿ ਨੰਬਰਦਾਰ ਮੌਜਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਬਦਲੇ ਮੌਸਮ ਨੇ ਗਰੀਬ ਮਜ਼ਦੂਰਾਂ ਦੇ ਚੁੱਲਿ੍ਹਆਂ ਦੀ ਅੱਗ ਬੁਝਾਈ
Ad Position 24