26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸੰਯੁਕਤ ਕਿਸਾਨ ਮੋਰਚਾ ਵਲੋਂ ਹੜ੍ਹ ਮਾਰੇ ਖੇਤਰਾਂ 'ਚ ਵਿਸ਼ੇਸ਼ ਰਾਹਤ ਕੈਂਪ ਲਗਾਉਣ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 07-09-2025
ਫ਼ਰੀਦਕੋਟ, 6 ਸਤੰਬਰ (ਸਤੀਸ਼ ਬਾਗ਼ੀ)- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਜ਼ਿਲ੍ਹਾ ਸਕੱਤਰ ਜਨਰਲ ਰੇਸ਼ਮ ਸਿੰਘ ਪੱਖੀ ਖੁਰਦ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸ਼ਮਸ਼ੇਰ ਸਿੰਘ ਕਿੰਗਰਾ ਸੂਬਾ ਜਨਰਲ ਸਕੱਤਰ ਕੌਮੀ ਕਿਸਾਨ ਯੂਨੀਅਨ, ਭੁਪਿੰਦਰ ਸਿੰਘ ਔਲਖ ਸੂਬਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਪੰਜਾਬ, ਜਸਪਾਲ ਸਿੰਘ ਨੰਗਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਰਾਜਬੀਰ ਸਿੰਘ ਸੰਧਵਾਂ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਜਸਕਰਨ ਸਿੰਘ ਮੋਰਾਂਵਾਲੀ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ), ਸੁਖਜਿੰਦਰ ਸਿੰਘ ਛੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ, ਸੁਖਦੇਵ ਸਿੰਘ ਫ਼ੌਜੀ ਜ਼ਿਲ੍ਹਾ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਡਕੌਦਾ ਬੁਰਜ ਗਿੱਲ, ਰਾਜਿੰਦਰ ਸਿੰਘ ਕਿੰਗਰਾ ਜ਼ਿਲ੍ਹਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਰਾਜੇਵਾਲ, ਯਾਦਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਸ਼ਮਸ਼ੇਰ ਸਿੰਘ ਜਲਾਲੇਆਣਾ ਭਾਰਤੀ ਕਿਸਾਨ ਯੂਨੀਅਨ ਕਾਦੀਆ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਰਾਹਤ ਕੈਂਪ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਹੈ ਤਾਂ ਜੋ ਪੀੜਤ ਲੋਕਾਂ ਤੱਕ ਸਹੀ ਸਹਾਇਤਾ ਪਹੁੰਚਾਈ ਜਾ ਸਕੇ | ਆਗੂਆਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਵਰਤੋਂ ਅਨੁਸਾਰ ਲੋੜੀਂਦਾ ਸਮਾਨ ਜੋ ਕਿਸਾਨ ਜਥੇਬੰਦੀਆਂ ਪਿੰਡ-ਪਿੰਡ ਤੋਂ ਇਕੱਤਰ ਕਰਨਗੀਆਂ ਰਾਹਤ ਕੈਂਪਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਇਹ ਕੈਂਪ ਲੰਮੇਂ ਸਮੇਂ ਤੱਕ ਜਾਰੀ ਰਹਿਣਗੇ ਜਿਨ੍ਹਾਂ ਵਿਚ ਕਿਸਾਨਾਂ ਨੂੰ ਕਣਕ ਬੀਜ ਖਾਦ ਅਤੇ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ | ਆਗੂਆਂ ਨੇ ਕਿਹਾ ਕਿ ਬੀ.ਬੀ.ਐਮ.ਬੀ ਬੋਰਡ ਤੇ ਪੰਜਾਬ ਸਰਕਾਰ ਦੇ ਤਾਲਮੇਲ ਦੀ ਘਾਟ ਕਾਰਨ ਡੈਮਾਂ ਵਿਚ ਪਾਣੀ ਦੇ ਪੱਧਰ ਦੀ ਸਹੀ ਨਿਗਰਾਨੀ ਨਹੀਂ ਕੀਤੀ ਗਈ ਅਤੇ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਣਾਏ ਗਏ | ਆਗੂਆਂ ਨੇ ਕਿਹਾ ਕਿ ਇਸ ਭਿਆਨਕ ਸਥਿਤੀ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੋਵੇਂ ਹੀ ਜ਼ਿੰਮੇਵਾਰ ਹਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਇਕ ਲੱਖ ਰੁਪਏ ਦਾ ਚੈੱਕ ਡੀ. ਸੀ. ਨੂੰ ਸੌਂਪਿਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ
Ad Position 24