ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਵਿਖੇ ਪਿਛਲੇ ਸਮੇਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤੇ ਵਾਅਦੇ ਨੂੰ ਅੱਜ ਪੂਰਾ ਕਰਦੇ ਹੋਏ ਆਪਣੀ ਨਿੱਜੀ ਕਮਾਈ 'ਚੋਂ 50 ਹਜ਼ਾਰ ਰੁਪਏ ਦਾ ਐੱਸ.ਸੀ. ਭਾਈਚਾਰੇ ਨੂੰ ਲੋੜਵੰਦ ਸਾਮਾਨ ਦਿੱਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਉਹ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤਿਆਰ ਹਨ ਅਤੇ ਉਨ੍ਹਾਂ ਦੀ ਸਰਕਾਰ ਹਮੇਸ਼ਾ ਗ਼ਰੀਬਾਂ ਤੇ ਲੋੜਵੰਦਾਂ ਦੇ ਨਾਲ ਖੜ੍ਹੀ ਹੈ | ਕਾਕਾ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਉਹ ਆਪਣੀ ਨਿੱਜੀ ਕਮਾਈ ਵਿਚੋਂ ਲੋੜਵੰਦਾਂ ਦੀ ਮਦਦ ਕਰ ਰਹੇ ਹਨ | ਇਸ ਤੋਂ ਇਲਾਵਾ ਪਿੰਡ ਵਿਖੇ ਹੋਏ ਵਿਕਾਸ ਕਾਰਜਾਂ ਬਾਰੇ ਵੀ ਦੱਸਿਆ ਗਿਆ, ਜਿਸ ਵਿੱਚ ਜਲਦ 4 ਏਕੜ ਵਿਖੇ ਇਕ ਵਿਸ਼ਾਲ ਸਟੇਡੀਅਮ ਬਣਾਇਆ ਜਾ ਰਿਹਾ ਹੈ, ਜਿਸ ਦਾ ਫ਼ਾਇਦਾ ਨੌਜਵਾਨਾਂ ਨੂੰ ਹੋਵੇਗਾ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹਨ | ਇਸ ਮੌਕੇ ਸਰਪੰਚ ਸਿਕੰਦਰ ਸਿੰਘ, ਸੁਖਪਾਲ ਸਿੰਘ ਫ਼ੱਤਣਵਾਲਾ, ਪ੍ਰੇਮਜੀਤ ਸਿੰਘ ਜੋਤੀ ਬਰਾੜ ਅਕਾਲਗੜ੍ਹ, ਯੂਥ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ, ਲੈਂਡ ਮਾਰਗਜ਼ ਬੈਂਕ ਦੇ ਚੇਅਰਮੈਨ ਗੁਰਦਿੱਤ ਸਿੰਘ ਫ਼ੱਤਣਵਾਲਾ, ਸੋਹਣ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਕਿਰਪਾਲ ਸਿੰਘ ਮੈਂਬਰ, ਜਸਵੰਤ ਸਿੰਘ ਮੈਂਬਰ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਕਰਨੈਲ ਸਿੰਘ, ਰੁਲਦੂ ਸਿੰਘ ਜਥੇਦਾਰ, ਗੁਰਮੀਤ ਸਿੰਘ, ਮਨਦੀਪ ਸਿੰਘ, ਪਿੰਦਰ ਸਿੰਘ, ਲਵਪ੍ਰੀਤ ਸਿੰਘ, ਜਗਮੀਤ ਸਿੰਘ, ਡਾ. ਗਗਨਦੀਪ ਸਿੰਘ, ਸਾਹਿਬ ਸਿੰਘ ਪ੍ਰਧਾਨ ਯੂਥ ਕਲੱਬ, ਸੁਖਮਨ ਸਿੰਘ, ਤਾਰ ਸਿੰਘ ਆਦਿ ਹਾਜ਼ਰ ਸਨ |