23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ ਵਲੋਂ ਜ਼ਿਲ੍ਹਾ ਸੁਧਾਰ ਘਰ ਦਾ ਦੌਰਾ

Ad Position 21
No active advertisement
ਅਜੀਤ ਡੈਸਕ 24-09-2025
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਜੇਲ੍ਹਾਂ ਵਿਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿਤ ਰਾਜ ਕੁਮਾਰ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੇ ਹਿਮਾਂਸ਼ੂ ਅਰੋੜਾ ਸੀ.ਜੀ.ਐੱਮ./ਸਕੱਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜ ਕੁਮਾਰ ਤੇ ਹਿਮਾਂਸ਼ੂ ਅਰੋੜਾ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸ ਦਾ ਨਿਪਟਾਰਾ ਕੀਤਾ ਗਿਆ | ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ, ਉਨ੍ਹਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ | ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੀ ਕੁਰਸੀ 1, ਪਰ ਪ੍ਰਧਾਨ ਬਣਾ ਦਿੱਤੇ 2 ਅਗਲੀ ਖ਼ਬਰ ਮੈਨੂੰ ਸਾਜਿਸ਼ ਦਾ ਸ਼ਿਕਾਰ ਬਣਾਇਆ ਗਿਆ, ਉੱਚ ਪੱਧਰੀ ਹੋਵੇ ਜਾਂਚ: ਗੁਰਪ੍ਰੀਤ ਸਿੰਘ
Ad Position 24