23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਾਬਕਾ ਸੈਨਿਕ ਵੈੱਲਫ਼ੇਅਰ ਯੂਨੀਅਨ ਨੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-09-2025
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਵੈੱਲਫ਼ੇਅਰ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਗੁਰਦੁਆਰਾ ਤਰਨਤਾਰਨ ਸਾਹਿਬ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਅਰਦਾਸ ਵਿਚ ਆਪ੍ਰੇਸ਼ਨ ਸੰਧੂਰ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਜੋਦੜੀ ਵੀ ਕੀਤੀ ਗਈ | ਪ੍ਰਧਾਨ ਦਰਸ਼ਨ ਸਿੰਘ ਭੰਗਚੜ੍ਹੀ ਦੀ ਅਗਵਾਈ ਵਿਚ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੇ ਸਹਿਯੋਗ ਨਾਲ ਕਰਵਾਏ ਇਸ ਸਾਲਾਨਾ ਸਮਾਗਮ ਦੌਰਾਨ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਸਾਬਕਾ ਸੈਨਿਕਾਂ ਦਾ ਮੋਮੈਂਟੋ ਨਾਲ ਸਨਮਾਨ ਕੀਤਾ ਗਿਆ | ਸਟੇਜ ਸਕੱਤਰ ਲਾਭ ਸਿੰਘ ਨੇ ਦੱਸਿਆ ਕਿ ਯੂਨੀਅਨ ਹਰ ਸਾਬਕਾ ਸੈਨਿਕ, ਵੀਰ ਨਾਰੀਆਂ ਅਤੇ ਪਰਿਵਾਰਾਂ ਨਾਲ ਹਮੇਸ਼ਾ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਲਗਾ ਕੇ ਸਾਥ ਦਿੰਦੀ ਹੈ | ਸਾਬਕਾ ਵਾਰੰਟ ਅਫ਼ਸਰ ਹਰਪ੍ਰੀਤ ਸਿੰਘ ਹੈਪੀ ਮਲੋਟ ਨੇ ਆਈ ਸੰਗਤ ਦਾ ਧੰਨਵਾਦ ਕਰਦਿਆਂ ਸਮੂਹ ਸਾਬਕਾ ਸੈਨਿਕਾਂ ਨੂੰ ਇਕਜੁੱਟਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਵੱਡੀ ਗਿਣਤੀ ਸੰਗਤ ਦੇ ਨਾਲ-ਨਾਲ ਸਾਬਕਾ ਸੈਨਿਕਾਂ ਦਾ ਈ.ਸੀ.ਐੱਚ.ਐੱਸ. ਰਾਹੀਂ ਇਲਾਜ ਲਈ ਨਾਮਜ਼ਦ ਮੈਡੀਸਿਟੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਪ੍ਰੀਖਿਆ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਟਿੰਗ <br/>
Ad Position 24