24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

Ad Position 21
No active advertisement
ਅਜੀਤ ਡੈਸਕ 24-09-2025
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 329 ਲੋੜਵੰਦਾਂ ਪਰਿਵਾਰਾਂ ਨੂੰ 2 ਲੱਖ 70 ਹਜ਼ਾਰ ਰੁਪਏ ਦੇ ਕਰੀਬ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਬੇਸਹਾਰਾ ਬੱਚਿਆਂ, ਬੇਸਹਾਰਾ ਬਜ਼ੁਰਗਾਂ, ਬੇਸਹਾਰਾ ਵਿਧਵਾਵਾਂ ਅਤੇ ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ ਨੂੰ ਦਿੱਤੀ ਗਈ | ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵਲੋਂ ਡਾ. ਉਬਰਾਏ ਦਾ ਧੰਨਵਾਦ ਕੀਤਾ ਗਿਆ | ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਾਰਾ ਖ਼ਰਚ ਡਾ. ਉਬਰਾਏ ਵਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਕੀਤੀ ਜਾਂਦੀ ਹੈ | ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਬਰਨੇਕ ਸਿੰਘ ਦਿਉਲ ਰਿਟਾ. ਲੈਕਚਰਾਰ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਸੋਮ ਨਾਥ, ਗੁਰਚਰਨ ਸਿੰਘ ਆਸਟਰੇਲੀਆ ਵਾਲੇ, ਗੁਰਜੀਤ ਸਿੰਘ ਜੀਤਾ, ਪਰਮਜੀਤ ਕੌਰ ਬਰਾੜ, ਅਸ਼ੋਕ ਕੁਮਾਰ, ਹਰਭਗਵਾਨ ਸਿੰਘ ਖੱਪਿਆਂਵਾਲੀ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਨੇ ਨਾਜਾਇਜ਼ ਸੁਸਾਇਟੀ ਦੇ ਦਫ਼ਤਰ ਨੂੰ ਕਰਵਾਇਆ ਕਬਜ਼ਾ ਮੁਕਤ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਮਾਨਵ ਸੇਵਾ ਦਿਵਸ ਮਨਾਇਆ
Ad Position 24