25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਰਾਲੀ ਸੰਭਾਲਣ ਮੌਕੇ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ-ਏ.ਡੀ.ਸੀ.

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸੰਬੰਧਿਤ ਵਿਭਾਗਾਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਦਾ ਮੁੱਖ ਉਦੇਸ਼ ਸਾਉਣੀ ਦੇ ਸੀਜ਼ਨ ਦੌਰਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵੱਖ-ਵੱਖ ਵਿਭਾਗਾਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਪਰਾਲੀ ਪ੍ਰਬੰਧਨ ਵਿਚ ਆ ਰਹੀਆਂ ਮੁਸ਼ਕਿਲਾਂ 'ਤੇ ਯੋਗ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਉਣਾ ਹੈ | ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਕਿਲਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਜਾ ਕੇ ਪਰਾਲੀ ਦੀ ਸਾਂਭ-ਸੰਭਾਲ ਲਈ ਡੰਪ ਲਈ ਜਗ੍ਹਾ ਦੀ ਚੋਣ ਜਲਦੀ ਤੋਂ ਜਲਦੀ ਕੀਤੀ ਜਾਵੇ ਤਾਂ ਜੋ ਪਰਾਲੀ ਦੀਆਂ ਗੱਠਾਂ ਨੂੰ ਸੰਭਾਲਣ ਸੰਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨ੍ਹਾਂ ਪਲਾਂਟ ਮਾਲਕਾਂ ਨੂੰ ਕਿਹਾ ਕਿ ਪਰਾਲੀ ਖ਼ਰੀਦਣ ਸੰਬੰਧੀ ਪੂਰੀ ਤੇ ਸਪੱਸ਼ਟ ਮੰਗ ਤਹਿ ਕਰਨ | ਕਿਸਾਨਾਂ ਨਾਲ ਲਿਖ਼ਤੀ ਐਗਰੀਮੈਂਟ ਕੀਤੇ ਜਾਣ | ਮੁੱਖ ਖੇਤੀਬਾੜੀ ਅਫ਼ਸਰ ਕਰਨਜੀਤ ਸਿੰਘ ਗਿੱਲ ਵਲੋਂ ਪਲਾਂਟ ਮਾਲਕਾਂ ਤੇ ਬੇਲਰ ਮਾਲਕਾਂ ਨੂੰ ਕਿਹਾ ਗਿਆ ਕਿ ਉਹ ਆਪਸੀ ਤਾਲਮੇਲ ਬਣਾ ਕੇ ਜ਼ਿਲ੍ਹੇ ਵਿਚ ਕੰਮ ਕਰਨ ਤਾਂ ਜੋ ਪਰਾਲੀ ਪ੍ਰੰਬਧਨ ਵਿਚ ਕੋਈ ਮੁਸ਼ਕਿਲ ਨਾ ਆਵੇ | ਇਸ ਮੌਕੇ ਏ.ਡੀ.ਸੀ. (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਬਲਜੀਤ ਕੌਰ, ਐਕਸੀਅਨ ਪ੍ਰਦੂਸ਼ਣ ਬੋਰਡ ਰਵੀਪਾਲ ਅਤੇ ਹੋਰ ਅਧਿਕਾਰੀਆਂ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਕੁਮਾਰ, ਡੀ.ਐੱਸ.ਪੀ. ਰਸ਼ਪਾਲ ਸਿੰਘ, ਨਾਇਬ ਤਹਿਸੀਲਦਾਰ ਦੋਦਾ ਜਸਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਤੋਂ ਅਜੈਪਾਲ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ, ਪ੍ਰਧਾਨ ਬੇਲਰ ਯੂਨੀਅਨ ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਇੰਡਸਟਰੀਆਂ ਅਤੇ ਬੇਲਰ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਚੜ੍ਹੇਵਾਨ ਦਾ ਵਫ਼ਦ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮਿਲਿਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
Ad Position 24