25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜ਼ਿਲ੍ਹਾ ਜੇਲ੍ਹ ਵਿਖੇ ਸਰਚ ਅਭਿਆਨ ਚਲਾਇਆ

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਜੇਲ੍ਹ (ਸੁਧਾਰ ਘਰ) ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਜੇਲ੍ਹ ਦੇ ਹਰ ਹਿੱਸੇ ਦੀ ਤਲਾਸ਼ੀ ਕੀਤੀ ਗਈ | ਸਰਚ ਅਭਿਆਨ ਦੀ ਅਗਵਾਈ ਨਵੀਨ ਕੁਮਾਰ ਡੀ.ਐੱਸ.ਪੀ. (ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਵਰੁਣ ਯਾਦਵ ਮੁੱਖ ਅਫ਼ਸਰ ਥਾਣਾ ਸਦਰ, ਐੱਸ.ਆਈ. ਗੁਰਦੀਪ ਸਿੰਘ ਮੁੱਖ ਅਫ਼ਸਰ ਬਰੀਵਾਲਾ ਵਲੋਂ ਕੀਤੀ ਗਈ | ਇਸ ਸਰਚ ਵਿਚ ਜੇਲ੍ਹ ਸਟਾਫ਼ ਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਸ਼ਾਮਿਲ ਹੋਏ | ਇਸ ਦੌਰਾਨ ਸੁਪਰਡੈਂਟ ਜੇਲ੍ਹ ਨਵਦੀਪ ਸਿੰਘ ਵਹਿਣੀਵਾਲ, ਐੱਸ.ਆਈ. ਗੁਰਦਿੱਤ ਸਿੰਘ, ਐੱਸ.ਆਈ. ਵਰਿੰਦਰ ਸਿੰਘ ਅਤੇ ਹੋਰ ਸੀਨੀਅਰ ਜੇਲ੍ਹ ਅਧਿਕਾਰੀ ਵੀ ਹਾਜ਼ਰ ਸਨ | ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਹੈ ਕਿ ਜੇਲ੍ਹ ਅੰਦਰ ਕੋਈ ਵੀ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀ ਜਾਂ ਗ਼ੈਰਕਾਨੂੰਨੀ ਸਾਮਾਨ ਦੀ ਵਰਤੋਂ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਨਿਗਰਾਨੀ ਰੱਖਣ ਲਈ ਅਜਿਹੇ ਸਰਚ ਆਪ੍ਰੇਸ਼ਨ ਜਰੂਰੀ ਹਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਗੁਰੂਹਰਸਹਾਏ ਲਗਾਇਆ ਕਿਸਾਨ ਸਿਖਲਾਈ ਕੈਂਪ ਅਗਲੀ ਖ਼ਬਰ ਗ੍ਰਾਮ ਪੰਚਾਇਤ ਚੜ੍ਹੇਵਾਨ ਦਾ ਵਫ਼ਦ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮਿਲਿਆ
Ad Position 24